16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾਂ ਤੋਂ ਨਗਰ ਕੀਰਤਨ 9 ਨੂੰ - ਬਾਬਾ ਅਮਰੀਕ ਸਿੰਘ, ਬਾਬਾ ਤਰਨਜੀਤ ਸਿੰਘ ਖਾਲਸਾ

Ad Position 21
No active advertisement
ਅਜੀਤ ਡੈਸਕ 05-01-2026
ਬਟਾਲਾ, 4 ਜਨਵਰੀ (ਸਤਿੰਦਰ ਸਿੰਘ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਤੋਂ 9 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਤੇ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਵੇਗਾ, ਜੋ ਪਿੰਡ ਕੈਲੇ ਕਲਾਂ, ਬਜ਼ੁਰਗਵਾਲ, ਲਾਲੋਵਾਲ, ਕਲੇਰਪੁਰ, ਸਹਾਰੀ, ਦੂਲਾਨੰਗਲ, ਬਾਗੋਂਵਾਣੀ, ਕੁੰਜਰ ਪੁਲ, ਵੜੈਚ, ਢੀਂਡਸਾ, ਭਾਈਕਾ ਪਿੰਡ, ਚੱਕ ਭੰਗਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਨੂੰ ਲੈ ਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤੇ ਸੰਗਤਾਂ ਲਈ ਲੰਗਰਾਂ ਤੇ ਹੋਰ ਸੇਵਾਵਾਂ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਲੰਗਰ ਲਗਾਇਆ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ ਕਰਵਾਇਆ
Ad Position 24