16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 05-01-2026
ਗੁਰਦਾਸਪੁਰ, 4 ਜਨਵਰੀ (ਚੱਕਰਾਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਬੀ.ਸੀ ਵਿੰਗ ਦੇ ਸੰਯੁਕਤ ਸਕੱਤਰ ਤੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਵਾਇਸ ਕੋਆਰਡੀਨੇਟਰ ਪਵਨ ਕੁਮਾਰ ਨੇ ਇਲਾਕੇ ਦੇ ਵਸਨੀਕਾਂ ਦੇ ਸਹਿਯੋਗ ਨਾਲ ਪ੍ਰੇਮ ਨਗਰ ਵਿਖੇ ਦੁੱਧ ਦਾ ਲੰਗਰ ਲਗਾਇਆ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਨੇ ਆਪਣੇ ਦਿਲ 'ਚ ਸੰਕਲਪ ਲਿਆ ਸੀ ਕਿ ਕੁਝ ਵੀ ਹੋਵੇ, ਉਹ ਇਨ੍ਹਾਂ ਮਾਸੂਮ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਭੁੱਖ ਤੇ ਪਿਆਸ ਮਿਟਾਉਣ ਦੀ ਕੋਸ਼ਿਸ਼ ਕਰਨਗੇ | ਬਾਬਾ ਮੋਤੀ ਰਾਮ ਮਹਿਰਾ ਜੀ ਨੇ ਹਿੰਮਤ ਤੇ ਧਾਰਮਿਕਤਾ ਦਾ ਰਸਤਾ ਚੁਣਿਆ, ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸੇਵਾ ਲਈ ਹਰ ਰੋਜ਼ ਧਿਆਨ ਨਾਲ ਦੁੱਧ ਸਰਹਿੰਦ ਕਿਲ੍ਹੇ ਤੱਕ ਲੈ ਜਾਂਦੇ ਸਨ | ਹਾਲਾਂਕਿ ਬਾਬਾ ਮੋਤੀ ਰਾਮ ਮਹਿਰਾ ਤੇ ਉਨ੍ਹਾਂ ਦੇ ਪਰਿਵਾਰ ਨੂੰ ਬਾਅਦ ਵਿਚ ਬੇਰਹਿਮੀ ਨਾਲ ਕੋਹਲੂ ਵਿਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ | ਪਵਨ ਕੁਮਾਰ ਨੇ ਕਿਹਾ ਕਿ ਹਰ ਸਾਲ ਆਂਢ-ਗੁਆਂਢ ਦੇ ਵਸਨੀਕਾਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਦੁੱਧ ਦਾ ਲੰਗਰ ਲਗਾਉਂਦੇ ਹਨ | ਇਸ ਮੌਕੇ ਨੀਰਜ ਸਲਹੋਤਰਾ ਰੋਬਿਨ, ਗਗਨਦੀਪ, ਹਰਪ੍ਰੀਤ, ਸੁਗਰੀਵ, ਮੋਨਿਤ, ਹਰਦਿਆਲ ਸਿੰਘ, ਸੁਨੀਤਾ, ਆਸ਼ੂ, ਪੂਜਾ ਦੇਵੀ, ਸੋਨੂੰ, ਰਾਜਵੀਰ ਕੌਰ, ਰਣਜੀਤ ਕੌਰ, ਸਿਮਰਨ ਅਤੇ ਮੀਰਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ <br/> ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾਂ ਤੋਂ ਨਗਰ ਕੀਰਤਨ 9 ਨੂੰ - ਬਾਬਾ ਅਮਰੀਕ ਸਿੰਘ, ਬਾਬਾ ਤਰਨਜੀਤ ਸਿੰਘ ਖਾਲਸਾ
Ad Position 24