ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ ਤੇ ਸਮਾਗਮ ਕਰਵਾਏ <br/>
ਅਜੀਤ ਡੈਸਕ
06-01-2026
ਕਾਦੀਆਂ, (ਕੁਲਵਿੰਦਰ ਸਿੰਘ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਕਸਬਾ ਕਾਦੀਆਂ ਦੇ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਵਿਖੇ ਸੰਗਤਾਂ ਵਲੋਂ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਤੇ ਜਥੇ ਵਲੋਂ ਇਲਾਹੀ ਬਾਣੀ ਦਾ ਮਨੋਹਰ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰਜ਼ਾਦਾ, ਸਕੱਤਰ ਗਿਆਨੀ ਸੁਰਜੀਤ ਸਿੰਘ ਨਾਗੀ, ਕਰਤਾਰ ਸਿੰਘ ਬਾਜਵਾ, ਚੈਨ ਸਿੰਘ, ਐਡਵੋਕੇਟ ਦਲਵਿੰਦਰਜੀਤ ਸਿੰਘ ਖਹਿਰਾ, ਸੁਰਿੰਦਰ ਸਿੰਘ ਬਾਜਵਾ, ਬਲਦੇਵ ਸਿੰਘ, ਸੁਖਜਿੰਦਰ ਸਿੰਘ ਕਾਹਲੋਂ, ਸੁਖਦੀਪ ਸਿੰਘ, ਹਰਦੇਵ ਸਿੰਘ ਰਿਆੜ, ਜਸਵੰਤ ਸਿੰਘ ਭਾਟੀਆ, ਜੋਗਿੰਦਰ ਸਿੰਘ, ਸਵਿੰਦਰ ਸਿੰਘ ਅÏਲਖ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਜੈਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ ਬਾਜਵਾ, ਸਾ. ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ, ਰਿੰਪਲ ਸੰਧੂ, ਬਲਬੀਰ ਸਿੰਘ ਬਾਜਵਾ, ਨਰਿੰਦਰ ਸਿੰਘ ਬਾਜਵਾ, ਕੁਲਵਿੰਦਰ ਸਿੰਘ ਬਾਜਵਾ, ਦਰਸ਼ਨ ਸਿੰਘ ਭਾਟੀਆ, ਹਰਜਿੰਦਰ ਸਿੰਘ ਭਾਟੀਆ, ਹਰਦੀਪ ਸਿੰਘ, ਰਵਨੂਰ ਸਿੰਘ, ਸਤਵੰਤ ਕੌਰ, ਰਜਵੰਤ ਕੌਰ, ਜਗਜੀਵਨ ਕੌਰ, ਅਮਰਜੀਤ ਕੌਰ, ਹਰਜੀਤ ਕੌਰ, ਚਰਨਜੀਤ ਕੌਰ, ਰੁਪਿੰਦਰ ਕੌਰ, ਵਿਸ਼ਾਲ ਭਾਟੀਆ, ਕਮਲ ਵਿਰਕ, ਡਾ. ਅਮਰਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਡੇਰਾ ਬਾਬਾ ਨਾਨਕ, (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰੂਵਾਲ ਦੀਆਂ ਸੰਗਤਾਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਹ ਮਹਾਨ ਨਗਰ ਕੀਰਤਨ ਪਿੰਡ ਹਰੂਵਾਲ ਦੇ ਗੁਰਦੁਆਰਾ ਸਿੰਘ ਸਭਾ ਤੋਂ ਹੈੱਡ ਗ੍ਰੰਥੀ ਭਾਈ ਵੀਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਜੈਕਾਰਿਆਂ ਦੀਆਂ ਗੂੰਜਾਂ ਨਾਲ ਰਵਾਨਾ ਹੋਇਆ, ਜੋ ਪਿੰਡ ਮਾਨ, ਕਾਹਲਾਂਵਾਲੀ ਚੌਂਕ, ਚੰਦੂ ਨੰਗਲ, ਜੌੜੀਆਂ ਖੁਰਦ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਪੁੱਜਾ, ਜਿਥੇ ਨਗਰ ਕੀਰਤਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵਲੋਂ ਭਰਵਾਂ ਸਵਾਗਤ ਕੀਤਾ | ਉਪਰੰਤ ਇਹ ਨਗਰ ਕੀਰਤਨ ਕਰਤਾਰਪੁਰ ਸਾਹਿਬ ਕੋਰੀਡੋਰ, ਪਿੰਡ ਪੱਖੋਕੇ ਟਾਹਲੀ ਸਾਹਿਬ ਤੇ ਸਾਧਾਂਵਾਲੀ ਹੁੰਦਾ ਹੋਇਆ ਫਿਰ ਵਾਪਸ ਪਿੰਡ ਹਰੂਵਾਲ ਵਿਖੇ ਪੁੱਜਾ | ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ 'ਚ ਪਹੁੰਚਣ 'ਤੇ ਸੰਗਤਾਂ ਵਲੋਂ ਕਈ ਪ੍ਰਕਾਰ ਦੇ ਲੰਗਰ ਲਗਾ ਕੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਸਾਬਕਾ ਉਪ ਚੇਅਰਮੈਨ ਨਿਰਮਲ ਸਿੰਘ ਹਰੂਵਾਲ, ਜਥੇਦਾਰ ਚੰਦਾ ਸਿੰਘ, ਸੂਬੇਦਾਰ ਬਲਜੀਤ ਸਿੰਘ, ਬਾਬਾ ਜੋਗਿੰਦਰ ਸਿੰਘ, ਬਾਬਾ ਦਰਸ਼ਨ ਸਿੰਘ, ਹਰਦੇਵ ਸਿੰਘ ਹਰੂਵਾਲ, ਡਾਕਟਰ ਅਮਰੀਕ ਸਿੰਘ, ਜਸਵਿੰਦਰ ਸਿੰਘ ਬਿੱਲੂ, ਬਿਕਰਮਜੀਤ ਸਿੰਘ ਬਿੱਕਾ, ਸੁਖਰਾਜ ਸਿੰਘ ਫੌਜੀ, ਬਾਬਾ ਜਸਵੰਤ ਸਿੰਘ, ਗੁਰਿੰਦਰਜੀਤ ਸਿੰਘ ਗਿੰਦਾ, ਲਖਵਿੰਦਰ ਸਿੰਘ, ਜਸਪਾਲ ਸਿੰਘ, ਬਾਬਾ ਰਤਨ ਸਿੰਘ, ਸਵਰਨ ਸਿੰਘ, ਬਾਬਾ ਮਲੂਕ ਸਿੰਘ, ਸਵਿੰਦਰ ਸਿੰਘ, ਬਾਬਾ ਰਣਧੀਰ ਸਿੰਘ, ਚੰਨਾ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਹਰਚੋਵਾਲ, (ਢਿੱਲੋਂ, ਭਾਮ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਬਸਰਾਵਾਂ ਦੇ ਸਮੂਹ ਪ੍ਰਬੰਧਕਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰੂਦੁਆਰਾ ਬਾਬਾ ਜੀਵਨ ਸਿੰਘ ਬਸਰਾਏ, ਗੁਰਦੁਆਰਾ ਹਰਿ ਕਾ ਤੀਰਥ ਬਸਰਾਏ, ਗੁਰਦੁਆਰਾ ਬੋੜੀ ਸਾਹਿਬ, ਨੰਗਲ, ਕਾਹਲਵਾਂ ਮੋੜ ਅਤੇ ਗੁਰਦੁਆਰਾ ਨਾਨਕ ਨਿਵਾਸ ਤੋਂ ਹੁੰਦਾ ਹੋਇਆ ਆਪਣੇ ਨਿੱਜੀ ਸਥਾਨਾਂ 'ਤੇ ਪੁੱਜਾ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਮੈਂਬਰ ਅਮਰਜੀਤ ਸਿੰਘ, ਮਾਸਟਰ ਦਿਲਬਾਗ ਸਿੰਘ ਬਸਰਾਵਾਂ, ਨਿਰਮਲ ਸਿੰਘ ਕਾਹਲੋਂ, ਹਰਜੀਤ ਸਿੰਘ ਕਾਹਲੋਂ, ਨਿਸ਼ਾਨ ਸਿੰਘ, ਹਰਭਜਨ ਸਿੰਘ, ਡਾ. ਅਮਰਜੀਤ ਸਿੰਘ, ਸੰਦੀਪ ਸਿੰਘ ਬਾਜਵਾ, ਰਗਬਿੰਦਰ ਸਿੰਘ, ਮਲਕੀਤ ਸਿੰਘ ਹੈਪੀ, ਕਰਮ ਸਿੰਘ, ਅਮਰੀਕ ਸਿੰਘ, ਸ਼ਾਮ ਸਿੰਘ, ਹਰਵਿੰਦਰ ਸਿੰਘ, ਯੁਵਰਾਜ ਸਿੰਘ, ਅਰਪਨ ਬਸਰਾ, ਜਸਵੰਤ ਸਿੰਘ, ਮਹਿੰਦਰ ਸਿੰਘ, ਬਿੱਲੂ, ਸਤਿਨਾਮ ਸਿੰਘ, ਹਰਦੀਪ ਸਿੰਘ, ਬਚਿੱਤਰ ਸਿੰਘ, ਬਾਬਾ ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਬਿੱਲੂ, ਪ੍ਰਧਾਨ ਸਿੰਦਪਲ, ਭੁੱਟੋ, ਪਾਸੀ, ਜਗਬੀਰ ਸਿੰਘ, ਹੌਬੀ ਬਾਜਵਾ, ਸੁੱਚਾ ਸਿੰਘ, ਡਾਕਟਰ ਨੀਟਾ, ਗੁਰਸੇਵਕ ਸਿੰਘ, ਹਰਸਿਮਰਨ ਸਿੰਘ, ਬਾਬਾ ਨਰਿੰਦਰ ਸਿੰਘ, ਹਰਜੀਤ ਸਿੰਘ ਭਾਮੜੀ, ਰਮੇਸ਼ ਸਿੰਘ, ਮੇਜਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਹਰਚੋਵਾਲ, (ਭਾਮ, ਢਿੱਲੋਂ)-ਨਜ਼ਦੀਕੀ ਪਿੰਡ ਭਾਮ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ-ਵੱਖ ਗੁਰਦੁਆਰਿਆਂ ਤੇ ਪੜ੍ਹਾਵਾਂ ਵਿਚ ਹੋ ਕੇ ਸ਼ਾਮ ਨੂੰ ਗੁਰਦੁਆਰਾ ਸਿੰਘ ਸਭਾ ਵਿਚ ਪਹੁੰਚਿਆ | ਨਗਰ ਕੀਰਤਨ 'ਚ ਸਿੱਖ ਪੰਥ ਦੇ ਸਿਰਮੌਰ ਕਵੀਸ਼ਰ ਭਾਈ ਸੁਲੱਖਣ ਸਿੰਘ ਰਿਆੜ ਦੇ ਕਵੀਸ਼ਰੀ ਜਥੇ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਸੰਗਤਾਂ ਵਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸਮੂਹ ਪਿੰਡ ਦੀਆਂ ਸੰਗਤਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ |
ਕਿਲ੍ਹਾ ਲਾਲ ਸਿੰਘ, (ਬਲਬੀਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭਾਗੋਵਾਲ ਦੇ ਸ਼ਹੀਦੀ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਪੱਤੀ ਖਾਸਾ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਬਾਬਾ ਗੁਰੀਆ, ਗੁਰਦੁਆਰਾ ਪੱਤੀ ਡਿੰਗੇ ਤੋਂ ਹੁੰਦਾ ਹੋਇਆ ਸ਼ਹੀਦੀ ਗੁਰਦੁਆਰਾ ਵਿਖੇ ਅਖੀਰਲੇ ਪੜ੍ਹਾਅ 'ਤੇ ਪਹੁੰਚਿਆ | ਨਗਰ ਕੀਰਤਨ 'ਚ ਕਵੀਸ਼ਰ ਭਾਈ ਤਰਸੇਮ ਸਿੰਘ ਮੰਡ ਦੇ ਜਥੇ ਵਲੋਂ ਕਵੀਸ਼ਰੀ ਕਲਾ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਸੰਗਤਾਂ ਤੇ ਸੇਵਾਦਾਰਾਂ ਵਲੋਂ ਲੰਗਰ ਤੇ ਤਰ੍ਹਾਂ-ਤਰ੍ਹਾਂ ਦੇ ਪਦਾਰਥ ਰਾਹੀਂ ਸੰਗਤਾਂ ਦੀ ਸੇਵਾ ਕੀਤੀ ਗਈ | ਸ਼ਾਮ ਵੇਲੇ ਸ਼ਹੀਦੀ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰਾਂ ਵਲੋਂ ਆਤਿਸ਼ਬਾਜੀ ਵੀ ਚਲਾਈ ਗਈ | ਇਸ ਮੌਕੇ ਮੁੱਖ ਸੇਵਾਦਾਰ ਠੇਕੇਦਾਰ ਜਸਬੀਰ ਸਿੰਘ, ਬਾਬਾ ਪ੍ਰਭਜੀਤ ਸਿੰਘ, ਸਵਿੰਦਰ ਸਿੰਘ, ਮਨਜਿੰਦਰ ਸਿੰਘ, ਤੇਜਪਾਲ ਸਿੰਘ, ਅਨਮੋਲ ਸਿੰਘ, ਮਾ. ਸਰਬਜੀਤ ਸਿੰਘ, ਗੁਰਕੀਰਤ ਸਿੰਘ, ਜਸਵੰਤ ਸਿੰਘ ਫ਼ੌਜੀ, ਦਿਲਬਾਗ ਸਿੰਘ ਸ਼ਾਹ, ਸ਼ੇਰਾ ਸ਼ਾਹ, ਜਥੇਦਾਰ ਲਖਵਿੰਦਰ ਸਿੰਘ, ਹਰਜੀਤ ਸਿੰਘ ਰਾਜੂ, ਗੁਰਵਿੰਦਰ ਸਿੰਘ ਫ਼ੌਜੀ, ਮਾ. ਪਲਵਿੰਦਰ ਸਿੰਘ, ਅਮਨਦੀਪ ਸਿੰਘ, ਪੰਥਜੀਤ ਸਿੰਘ, ਸਰਬਰਿੰਦਰ ਸਿੰਘ, ਝਿਰਮਲ ਸਿੰਘ, ਪ੍ਰਭ, ਪੰਥਜੀਤ ਸਿੰਘ, ਸਰਪੰਚ ਪਲਵਿੰਦਰ ਸਿੰਘ, ਸੰਮਤੀ ਮੈਂਬਰ ਬਿਕਰਮਜੀਤ ਸਿੰਘ, ਮੰਗੇਸ਼ ਕੁਮਾਰ, ਪਰਮਜੀਤ ਸਿੰਘ ਰਾਣਾ, ਸਰਪੰਚ ਗੁਰਪ੍ਰੀਤ ਸਿੰਘ, ਕਾਮਰੇਡ ਗੁਰਮੁੱਖ ਸਿੰਘ ਲਾਲੀ, ਕੁਲਵਿੰਦਰ ਸਿੰਘ ਕੁੱਕੂ, ਬਾਬਾ ਰਾਜ ਸਿੰਘ, ਗੁਰਪ੍ਰਤਾਪ ਸਿੰਘ, ਸਾ. ਸਰਪੰਚ ਸ਼ਿੰਗਾਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਪੀ.ਏ., ਰਾਜਪਾਲ ਸਿੰਘ ਐੱਸ.ਡੀ.ਓ., ਦਰਸ਼ਨ ਸਿੰਘ, ਮਾ. ਬਲਜੀਤ ਸਿੰਘ, ਮਨਜੀਤ ਸਿੰਘ ਥਾਣੇਦਾਰ, ਅਰਸ਼ਦੀਪ ਸਿੰਘ, ਅਜੇਪਾਲ ਸਿੰਘ, ਸੂਬੇਦਾਰ ਸਤੀਸ਼ ਕੁਮਾਰ, ਰਛਪਾਲ ਸਿੰਘ, ਗੁਰਨੂਰ ਸਿੰਘ, ਗੁਰਭੇਜ ਸਿੰਘ, ਪ੍ਰੀਤ ਸਿੰਘ, ਧਰਮ ਸਿੰਘ, ਪਵਨਦੀਪ ਸਿੰਘ, ਉਦਮਜੀਤ ਸਿੰਘ ਫ਼ੌਜੀ, ਸਾਬੀ ਹੌਲਦਾਰ, ਰਾਜਾ, ਯੁਵਰਾਜ ਸਿੰਘ, ਮਨਜੋਤ ਸਿੰਘ ਆਦਿ ਸੇਵਾਦਾਰਾਂ ਵਲੋਂ ਸੇਵਾਵਾਂ ਨਿਭਾਈਆਂ ਗਈਆਂ |
ਘੁਮਾਣ, (ਬਾਵਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪੰਡੋਰੀ ਤੋਂ ਗਿਆਨੀ ਸੰਤੋਖ ਸਿੰਘ ਦੇ ਉਪਰਾਲੇ ਸਦਕਾ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਈਆਂ | ਨਗਰ ਕੀਰਤਨ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ 'ਤੇ ਸ੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਤੋਂ ਹੁੰਦਾ ਹੋਇਆ ਗੁਰਦੁਆਰਾ ਮਿਆਣਾ ਸਾਹਿਬ ਪੰਡੋਰੀ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੀ ਸੇਵਾ ਪ੍ਰਧਾਨ ਬਲਦੇਵ ਸਿੰਘ, ਹਰਭਜਨ ਸਿੰਘ, ਸੁੱਖਾ, ਜਰਨੈਲ ਸਿੰਘ, ਮੇਜਰ ਸਿੰਘ, ਗੁਰਨਾਮ ਸਿੰਘ, ਮੁਖਤਾਰ ਸਿੰਘ, ਨਿਰਮਲ ਸਿੰਘ, ਡਾ. ਰਣਧੀਰ ਸਿੰਘ, ਗੁਰਦੇਵ ਸਿੰਘ ਆਦਿ ਵਲੋਂ ਕੀਤੀ ਗਈ |
ਧਿਆਨਪੁਰ, (ਕੁਲਦੀਪ ਸਿੰਘ ਸੋਨੂੰ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਉਮਰਵਾਲ ਦੀਆਂ ਸੰਗਤਾਂ ਵਲੋਂ ਪਿੰਡ ਦੇ ਚੁਫੇਰੇ ਨਗਰ ਕੀਰਤਨ ਸਜਾਏ ਗਏ | ਪ੍ਰਧਾਨ ਰਣਜੀਤ ਸਿੰਘ ਉਮਰਵਾਲ ਤੇ ਪ੍ਰਧਾਨ ਬਚਿੱਤਰ ਸਿੰਘ ਉਮਰਵਾਲ ਨੇ ਦੱਸਿਆ ਕਿ ਇਸ ਪਾਵਨ ਨਗਰ ਕੀਰਤਨ ਵਿਚ ਵੱਖ-ਵੱਖ ਰਾਗੀ-ਢਾਡੀ ਜਥਿਆਂ ਨੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਉਸਤਾਦ ਭਾਈ ਕੁਲਦੀਪ ਸਿੰਘ ਮਿਸਲ ਸਹਿਦਾਂ ਦਮਦਮੀ ਟਕਸਾਲ ਦੇ ਜਥੇ ਵਲੋਂ ਗਤਕੇ ਦੇ ਜੌਹਰ ਦਿਖਾਏ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤ ਨੇ ਨਿੱਘਾ ਸਵਾਗਤ ਕੀਤਾ ਤੇ ਫੁੱਲਾਂ ਦੀ ਵਰਖਾ ਕੀਤੀ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਛਕਾ ਕੇ ਸੰਗਤਾਂ ਦਾ ਸਵਾਗਤ ਕੀਤਾ, ਜਿਸ 'ਚ ਗਿਆਨੀ ਸਵਿੰਦਰ ਸਿੰਘ ਹੈੱਡ ਗ੍ਰੰਥੀ, ਗੁਰਵਿੰਦਰ ਸਿੰਘ ਸ਼ਾਮਪੁਰਾ, ਜਥੇਦਾਰ ਮੁਖਤਾਰ ਸਿੰਘ, ਪ੍ਰਧਾਨ ਸੁਰਜੀਤ ਸਿੰਘ ਉਮਰਵਾਲ, ਪ੍ਰਗਟ ਸਿੰਘ, ਗੁਲਾਬ ਸਿੰਘ ਮੈਂਬਰ, ਜੋਗਾ ਸਿੰਘ, ਸਤਨਾਮ ਸਿੰਘ ਮੈਂਬਰ, ਜਸਵਿੰਦਰ ਸਿੰਘ, ਰਣਜੀਤ ਸਿੰਘ ਮੈਬਰ, ਤਰਸੇਮ ਸਿੰਘ, ਜਥੇਦਾਰ ਦੀਦਾਰ ਸਿੰਘ ਅਤੇ ਦਰਜਿੰਦਰ ਆਦਿ ਹਾਜ਼ਰ ਸਨ |