20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪ੍ਰਕਾਸ਼ ਪੁਰਬ ਮੌਕੇ ਪਿੰਡ ਬੱਦੋਵਾਲ ਵਿਖੇ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਪਿੰਡ ਬੱਦੋਵਾਲ ਤੋਂ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ : ਬੰਮਰਾਹ <br/> 06-01-2026
ਘੁਮਾਣ, 5 ਜਨਵਰੀ (ਬੰਮਰਾਹ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੱਦੋਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਸਾਹਿਬ ਦੀ ਕਮੇਟੀ ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ ਤੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸੰਗਤਾਂ ਵਲੋਂ ਵੱਡੀ ਗਿਣਤੀ 'ਚ ਪਹੁੰਚ ਕੇ ਜਿੱਥੇ ਸ਼ਮੂਲੀਅਤ ਕੀਤੀ, ਉੱਥੇ ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਕਮੇਟੀ ਪ੍ਰਧਾਨ ਦਲਬੀਰ ਸਿੰਘ ਵਕੀਲ, ਹਰਦੇਵ ਸਿੰਘ ਸਾਬਕਾ ਸਰਪੰਚ, ਸੁਖਵੰਤ ਕੌਰ ਸਰਪੰਚ, ਹਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਮੇਜਰ ਸਿੰਘ ਖਜ਼ਾਨਚੀ, ਅਮਰੀਕ ਸਿੰਘ ਮੀਤ ਪ੍ਰਧਾਨ, ਸਤਨਾਮ ਸਿੰਘ ਸਕੱਤਰ, ਸੰਦੀਪ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਨੰਬਰਦਾਰ, ਤੀਰਥ ਸਿੰਘ ਪੰਚ, ਅਜੀਤ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਗੁਰਮੀਤ ਸਿੰਘ ਵੈਦ ਬੱਦੋਵਾਲ, ਪ੍ਰੀਤਮ ਸਿੰਘ ਸਾਬਕਾ ਪ੍ਰਧਾਨ, ਹਰਪ੍ਰੀਤ ਸਿੰਘ, ਮੁਖਤਿਆਰ ਸਿੰਘ ਤਾਰੀ, ਹਰਪਾਲ ਸਿੰਘ ਭਾਲਾ, ਜਸਕਰਨ ਸਿੰਘ, ਜਥੇਦਾਰ ਸੁਖਦੇਵ ਸਿੰਘ, ਵੀਰ ਸਿੰਘ, ਸਤਨਾਮ ਸਿੰਘ, ਮਹਿਤਾਬ ਸਿੰਘ ਫੌਜੀ, ਬਲਰਾਜ ਸਿੰਘ, ਜਗਰੂਪ ਸਿੰਘ, ਜਰਨੈਲ ਸਿੰਘ ਸਾਬਕਾ ਪੰਚ, ਸਰਬਜੀਤ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਲਾਡੀ, ਗੁਰਦਾਸ ਸਿੰਘ ਸਰਪੰਚ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਸਿਸਟਰ ਟੀਨਾ ਦਾ ਨਵਾਂ ਮਸੀਹ ਗੀਤ 'ਮੇਰੇ ਯਿਸੂ' ਰਿਲੀਜ਼ <br/>
Ad Position 24