ਧਾਰੀਵਾਲ, 5 ਜਨਵਰੀ (ਸਵਰਨ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੂੰ ਜਾਂਦੀ ਿਲੰਕ ਸੜਕ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸ਼ਰਧਾਲੂਆਂ ਤੇ ਹੋਰ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਹਮਣਾ ਕਰਨ ਪੈ ਰਿਹਾ ਹੈ | ਦੱਸਣਯੋਗ ਹੈ ਕਿ ਇਹ ਸੜਕ ਮੁਹੱਲਾ ਬੇਦੀ ਕਾਲੋਨੀ ਤੇ ਮਾਸਟਰ ਕਾਲੋਨੀ ਦੇ ਦਰਮਿਆਨ ਪੈਂਦੀ ਹੈ, ਪਰ ਲੋਕਾਂ ਵਲੋਂ ਨਗਰ ਕੌਂਸਲ ਦੇ ਧਿਆਨ 'ਚ ਵਾਰ-ਵਾਰ ਲਿਆਉਣ 'ਤੇ ਸੀਵਰੇਜ ਅਤੇ ਹੋਰ ਗੰਦੇ ਪਾਣੀ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ | ਇਲਾਕੇ ਭਰ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਵਿਭਾਗ ਲੋਕਲ ਬਾਡੀਜ਼ ਤੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਨੂੰ ਦੇਖਦੇ ਹੋਏ ਇਸ ਸੜਕ ਦੀ ਮੁਰੰਮਤ ਕਰਵਾ ਕੇ ਪਾਣੀ ਦੇ ਨਿਕਾਸ ਦਾ ਕੋਈ ਪੱਕਾ ਹੱਲ ਕੀਤਾ ਜਾਵੇ |