21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ <br/>

Ad Position 21
No active advertisement
ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ | ਤਸਵੀਰ : ਸੁੱਚਾ ਸਿੰਘ ਬੁੱਲੋਵਾਲ <br/> 06-01-2026
ਅਲੀਵਾਲ, 5 ਜਨਵਰੀ (ਸੁੱਚਾ ਸਿੰਘ ਬੁੱਲੋਵਾਲ)-ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਅੱਡਾ ਬੁੱਲੋਵਾਲ 'ਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਈ ਮੁਸ਼ਕਲਾਂ ਨੂੰ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਮੌਕੇ 'ਤੇ ਹੱਲ ਕਰਵਾਇਆ | ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਤੇ ਹੱਲ ਕਰਵਾਉਣਾ ਮੇਰੀ ਜ਼ਿੰਮੇਵਾਰੀ ਬਣਦੀ ਹੈ, ਇਸ ਲਈ ਮੈਂ ਹਮੇਸ਼ਾ ਤਿਆਰ ਰਹਿੰਦਾ ਹਾਂ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਜਿੰਨੀਆਂ ਵੀ ਮੁਸ਼ਕਲਾਂ ਹਨ, ਉਨ੍ਹਾਂ ਨੂੰ ਹੱਲ ਕਰਵਾਉਣ ਦਾ ਯਤਨ ਕਰਾਂਗਾ | ਉਨ੍ਹਾਂ ਕਿਹਾ ਕਿ ਇਸ ਕੰਮ ਲਈ ਹੋਰ ਅਹੁਦੇਦਾਰਾਂ ਦੀ ਵੀ ਟੀਮ ਤਿਆਰ ਕੀਤੀ ਗਈ ਹੈ, ਜਿਸ ਨਾਲ ਹਲਕੇ ਦੇ ਹੋਰ ਰਹਿੰਦੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਹੋਵੇਗੀ, ਸਾਰੇ ਅਧੂਰੇ ਕੰਮ ਨੇਪਰੇ ਚਾੜੇ ਜਾਣਗੇ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪੰਨੂੰ, ਬਲਾਕ ਪ੍ਰਧਾਨ ਰਘਬੀਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਅਜਮੇਰ ਸਿੰਘ, ਬਖਸ਼ੀਸ ਸਿੰਘ, ਮੇਜਰ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ, ਸਰਬਜੀਤ ਸਿੰਘ, ਦਲਜੀਤ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ, ਮੇਜਰ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਕੁਲਬੀਰ ਸਿੰਘ, ਸਰਬਜੀਤ ਸਿੰਘ, ਜਸਬੀਰ ਸਿੰਘ, ਮਲਕੀਤ ਸਿੰਘ, ਪਰਮਜੀਤ ਸਿੰਘ, ਰੁਸ਼ਤਮ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਲੋਬਲ ਗੁਰੂ ਇਮੀਗਰੇਸ਼ਨ ਨੇ ਇਕ ਹੋਰ ਵਿਦਿਆਰਥੀ ਦਾ ਹਾਸਿਲ ਕੀਤਾ ਅਮਰੀਕਾ ਦਾ ਸਟੱਡੀ ਵੀਜ਼ਾ <br/> ਅਗਲੀ ਖ਼ਬਰ ਨਗਰ ਕੀਰਤਨ ਦਾ ਗੁਰਦਾਸਪੁਰ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ <br/>
Ad Position 24