ਕਲਾਨੌਰ, 5 ਜਨਵਰੀ (ਪੁਰੇਵਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਨਵਰੀ ਨੂੰ ਲਗਾਏ ਜਾ ਰਹੇ ਧਰਨੇ ਲਈ ਪੰਜਾਬ ਕਿਸਾਨ ਯੂਨੀਅਨ ਵਲੋਂ ਜਨਤਾ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਜਾਗਿ੍ਤੀ ਮੁਹਿੰਮ ਤਹਿਤ ਨੇੜਲੇ ਸਰਹੱਦੀ ਪਿੰਡ ਡੇਹਰੀਵਾਲ ਕਿਰਨ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਲੱਖਣਕਲਾਂ ਦੀ ਅਗਵਾਈ 'ਚ ਮੀਟਿੰਗ ਹੋਈ | ਜਾਣਕਾਰੀ ਸਾਂਝੀ ਕਰਦਿਆਂ ਬਲਾਕ ਪ੍ਰਧਾਨ ਗੁਰਦੀਪ ਸਿੰਘ ਕਾਮਲਪੁਰ ਨੇ ਦੱਸਿਆ ਕਿ ਯੂਨੀਅਨ ਦੀ ਮੀਟਿੰਗ ਬੇਅੰਤਪਾਲ ਸਿੰਘ ਤੇ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੇ ਭਾਰਤ 'ਚ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਹੋਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਬਿਜਲੀ ਸੋਧ ਬਿਲ 2025, ਬੀਜ ਸੋਧ ਬਿੱਲ, ਮਗਨਰੇਗਾ ਕਾਨੂੰਨ ਦੀ ਥਾਂ ਵਿਕਸਤ ਭਾਰਤ ਜੀ ਰਾਮ ਜੀ ਤੇ ਵਿੰਗੇ ਟੇਡੇ ਢੰਗ ਨਾਲ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਕੋਝੀਆਂ ਚਾਲਾਂ ਚਲਾਈਆਂ ਜਾ ਰਹੀਆਂ ਹਨ | ਇਸ ਮੌਕੇ 'ਤੇ ਇਕਾਈ ਪ੍ਰਧਾਨ ਸੁੱਚਾ ਸਿੰਘ, ਜਸਵੰਤ ਸਿੰਘ, ਜਰਨੈਲ ਸਿੰਘ, ਹਰਜਿੰਦਰ ਸਿੰਘ, ਅਜੈਬ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ, ਨਿਸ਼ਾਨ ਸਿੰਘ, ਬੋਧ ਸਿੰਘ, ਇੰਦਰ ਸਿੰਘ, ਮੱਖਣ ਸਿੰਘ, ਰਾਜਿੰਦਰ ਸਿੰਘ, ਨਿਰਮਲ ਸਿੰਘ, ਜਰਨੈਲ ਸਿੰਘ, ਸੁਵਿੰਦਰ ਸਿੰਘ ਆਦਿ ਹਾਜ਼ਰ ਰਹੇ |