26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

5.5 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ <br/>

Ad Position 21
No active advertisement
ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦੇ ਹੋਏ ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ ਤੇ ਹੋਰ | ਤਸਵੀਰ: ਸੰਧੂ <br/> 07-01-2026
ਪਠਾਨਕੋਟ, 6 ਜਨਵਰੀ (ਸੰਧੂ)-ਨੰਗਲ ਤੋਂ ਮੀਰਥਲ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਵਲੋਂ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 10.28 ਕਿੱਲੋਮੀਟਰ ਹੈ ਤੇ ਇਸ ਨੂੰ 5.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸੜਕ ਪੰਜ ਸਾਲ ਬਣਨ ਤੋਂ ਪਹਿਲਾਂ ਹੀ ਪੂਰੀ ਤਰ੍ਹਾਂ ਖ਼ਰਾਬ ਹੋ ਗਈ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੜਕਾਂ ਹੁਣ ਪਹਿਲਾਂ ਨਾਲੋਂ ਚੌੜੀਆਂ, ਮਜ਼ਬੂਤ ਤੇ ਉੱਚ ਗੁਣਵੱਤਾ ਵਾਲੀਆਂ ਬਣਾਈਆਂ ਜਾਣਗੀਆਂ, ਜਿਸ ਨਾਲ ਲੰਬੇ ਸਮੇਂ ਲਈ ਬਿਹਤਰ ਜਨਤਕ ਸੇਵਾ ਯਕੀਨੀ ਬਣਾਈ ਜਾ ਸਕੇਗੀ | ਇਸ ਮੌਕੇ ਪਾਰਟੀ ਵਰਕਰ ਡਾ: ਬਲਵੀਰ, ਬਲਾਕ ਸੰਮਤੀ ਪ੍ਰਧਾਨ ਸ਼ਾਮ ਲਾਲ, ਅਜੈ, ਰਘੁਵੀਰ ਸਿੰਘ ਕਾਲਾ, ਮਨਜੀਤ ਸਿੰਘ, ਸੰਜੂ ਪ੍ਰੇਮ, ਅੰਗਰੇਜ਼, ਸੁਸ਼ੀਲ ਫ਼ੌਜੀ ਅਤੇ ਹੋਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਉਡਾਨ ਸਕਿੱਲਜ਼ ਫਾਊਾਡੇਸ਼ਨ ਵਲੋਂ ਪੁਸਤਕ ਮੇਲਾ ਸਫ਼ਲਤਾ ਪੂਰਵਕ ਕਰਵਾਇਆ <br/> ਅਗਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ 'ਚ ਮੱਛੀਆਂ ਫੜਨ ਲਈ ਆਨਲਾਈਨ ਬੋਲੀ 23 ਨੰੂ <br/>
Ad Position 24