26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਵਪਾਰ ਮੰਡਲ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ <br/>

Ad Position 21
No active advertisement
ਵਪਾਰ ਮੰਡਲ ਪਠਾਨਕੋਟ ਦੇ ਆਗੂ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਨੂੰ ਗੁਲਦਸਤਾ ਭੇਟ ਕਰਦੇ ਹੋਏ | ਤਸਵੀਰ: ਸੰਧੂ <br/> 07-01-2026
ਪਠਾਨਕੋਟ, 6 ਜਨਵਰੀ (ਸੰਧੂ)-ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਦੀਪੇਂਦਰ ਸਿੰਘ ਅਰੋੜਾ ਦੀ ਅਗਵਾਈ 'ਚ ਇਕ ਵਫ਼ਦ ਨੇ ਮਲਿਕਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਡਾ: ਪੱਲਵੀ ਨਾਲ ਮੁਲਾਕਾਤ ਕੀਤੀ ਤਾਂ ਜੋ ਇਲਾਕੇ ਦੇ ਵਪਾਰੀਆਂ ਤੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੂਬਾ ਜਨਰਲ ਸਕੱਤਰ ਐਲ.ਆਰ. ਸੋਢੀ ਤੇ ਮੁੱਖ ਸਲਾਹਕਾਰ ਸਤੀਸ਼ ਮਹੇਂਦਰੂ ਮੌਜੂਦ ਸਨ, ਜਿਨ੍ਹਾਂ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ | ਵਫ਼ਦ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਇਕ ਮੰਗ ਪੱਤਰ ਵੀ ਸੌਂਪਿਆ, ਜਿਸ 'ਚ ਪਠਾਨਕੋਟ ਵਾਸੀਆਂ ਦੀਆਂ ਚਾਰ ਮੁੱਖ ਮੰਗਾਂ ਨੂੰ ਸੰਬੋਧਨ ਕੀਤਾ ਗਿਆ | ਪ੍ਰਧਾਨ ਦੀਪੇਂਦਰ ਅਰੋੜਾ ਨੇ ਡਿਪਟੀ ਕਮਿਸ਼ਨਰ ਨੂੰ ਮੌਕੇ 'ਤੇ ਹੀ ਮੰਗ ਪੱਤਰ ਬਾਰੇ ਜਾਣਕਾਰੀ ਦਿੱਤੀ, ਜਿਸ 'ਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਜਿਵੇਂ ਆਵਾਰਾ ਗਾਵਾਂ ਤੇ ਕੁੱਤੇ, ਸੁਰੱਖਿਆ ਲਈ ਸ਼ਹਿਰ ਦੇ ਚੌਰਾਹਿਆਂ 'ਤੇ ਸੀ.ਸੀ.ਟੀ.ਵੀ. ਕੈਮਰੇ, ਨੈਰੋਗੇਜ ਰੇਲਵੇ, ਐਤਵਾਰ ਬਾਜ਼ਾਰ ਤੇ ਆਵਾਜਾਈ ਸ਼ਾਮਿਲ ਹਨ, ਨੂੰ ਉਜਾਗਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਲਗਭਗ 200 ਕਰੋੜ ਰੁਪਏ ਗਊ ਸੈਸ ਵਿਚ ਅਦਾ ਕਰ ਰਹੇ ਹਨ, ਫਿਰ ਵੀ ਆਵਾਰਾ ਗਾਵਾਂ ਤੇ ਬਲਦ ਨਾ ਸਿਰਫ਼ ਪੰਜਾਬ 'ਚ ਸਗੋਂ ਪਠਾਨਕੋਟ ਸ਼ਹਿਰ ਵਿਚ ਵੀ ਹਰ ਗਲੀ ਅਤੇ ਸੜਕ 'ਤੇ ਘੁੰਮਦੇ ਹਨ | ਇਸ ਤੋਂ ਇਲਾਵਾ ਹਾਲ ਹੀ ਦੇ ਦਿਨਾਂ 'ਚ ਗਲੀ ਦੇ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ | ਜਿਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪਠਾਨਕੋਟ 'ਚ ਆਟੋ ਰਿਕਸ਼ਿਆਂ 'ਚ ਅਚਾਨਕ ਵਾਧਾ ਹੋਇਆ ਹੈ | ਜਿਸ ਕਾਰਨ ਆਵਾਜਾਈ ਦੀ ਸਮੱਸਿਆ ਪੈਦਾ ਹੋ ਰਹੀ ਹੈ | ਉਨ੍ਹਾਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਹਰ ਚੌਰਾਹੇ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਮੰਗ ਵੀ ਕੀਤੀ | ਉਨ੍ਹਾਂ ਐਤਵਾਰ ਬਾਜ਼ਾਰ ਨੂੰ ਸ਼ਿਫ਼ਟ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਪ੍ਰਧਾਨ ਦੀਪੇਂਦਰ ਅਰੋੜਾ, ਸੂਬਾ ਜਨਰਲ ਸਕੱਤਰ ਐਲ.ਆਰ. ਸੋਢੀ, ਮੁੱਖ ਸਲਾਹਕਾਰ ਸਤੀਸ਼ ਮਹੇਂਦਰੂ, ਸਰਪ੍ਰਸਤ ਦਵਿੰਦਰ ਸਿੰਘ ਮਿੰਟੂ, ਜ਼ਿਲ੍ਹਾ ਮੁੱਖ ਕਨਵੀਨਰ ਕੁਲਦੀਪ ਸਿੰਘ, ਜ਼ਿਲ੍ਹਾ ਉਪ ਚੇਅਰਮੈਨ ਨਰੇਸ਼ ਅਰੋੜਾ, ਪ੍ਰੋਜੈਕਟ ਚੇਅਰਮੈਨ ਰਜਨੀਸ਼ ਮਹਾਜਨ, ਪੀ.ਆਰ.ਓ. ਰਾਜੇਸ਼ ਭਾਟੀਆ, ਸੀਨੀਅਰ ਉਪ ਪ੍ਰਧਾਨ ਰਾਮਪਾਲ ਭੰਡਾਰੀ, ਸੰਯੁਕਤ ਸਕੱਤਰ ਸ਼ਿਵਮ ਗੁਲਾਟੀ, ਕੋਰ ਕੈਬਨਿਟ ਕਾਰਜਕਾਰੀ ਮਨੂ ਮਹਾਜਨ ਤੇ ਪਿ੍ੰਸ ਅਰੋੜਾ ਹਾਜ਼ਰ ਸਨ | ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਵਪਾਰ ਮੰਡਲ ਪਠਾਨਕੋਟ ਵਲੋਂ ਪਠਾਨਕੋਟ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਤੇ ਪ੍ਰਮੁੱਖਤਾ ਨਾਲ ਉਠਾਇਆ ਗਿਆ ਹੈ, ਜੋ ਕਿ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ 'ਤੇ ਚਰਚਾ ਜਾਂ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਹੱਲ ਲੱਭਿਆ ਜਾਵੇਗਾ, ਇਸ ਲਈ ਅਜਿਹੀਆਂ ਮੀਟਿੰਗਾਂ ਵੀ ਜ਼ਰੂਰੀ ਹਨ | ਇਸ ਮੌਕੇ ਉਨ੍ਹਾਂ ਸਮੂਹ ਵਪਾਰ ਮੰਡਲ ਪਠਾਨਕੋਟ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ <br/> ਅਗਲੀ ਖ਼ਬਰ ਉਡਾਨ ਸਕਿੱਲਜ਼ ਫਾਊਾਡੇਸ਼ਨ ਵਲੋਂ ਪੁਸਤਕ ਮੇਲਾ ਸਫ਼ਲਤਾ ਪੂਰਵਕ ਕਰਵਾਇਆ <br/>
Ad Position 24