26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ <br/>

Ad Position 21
No active advertisement
ਯੁੱਧ ਨਸ਼ਿਆਂ ਵਿਰੁੱਧ ਕੰਪੇਨ ਨੂੰ ਲੈ ਕੇ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਡਾਕਟਰ ਪਲਵੀ ਤੇ ਹੋਰ ਅਧਿਕਾਰੀ | ਤਸਵੀਰ: ਵਿਨੋਦ/ਸੰਧੂ <br/> 07-01-2026
ਪਠਾਨਕੋਟ, 6 ਜਨਵਰੀ (ਵਿਨੋਦ/ਸੰਧੂ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਫ਼ੇਜ਼ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਵੰਤ ਸਿੰਘ, ਐਸ.ਡੀ.ਐਮ. ਪਠਾਨਕੋਟ ਰਾਕੇਸ਼ ਮੀਨਾ, ਐਸ.ਡੀ.ਐਮ. ਧਾਰਕਲ੍ਹਾਂ ਮੇਜਰ ਡਾ: ਸੁਮਿਤ ਮੂਧ, ਜ਼ਿਲ੍ਹਾ ਮਾਲ ਅਫ਼ਸਰ ਪਠਾਨਕੋਟ ਸੰਜੀਵ ਪਠਾਨੀਆ, ਤਹਿਸੀਲਦਾਰ ਪਠਾਨਕੋਟ ਦਿਵਿਆ ਸਿੰਗਲਾ ਤੇ ਹੋਰ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਪੂਰੇ ਪੰਜਾਬ ਅੰਦਰ ਯੁੱਧ ਨਸ਼ਿਆਂ ਵਿਰੁੱਧ ਫ਼ੇਜ਼-2 (ਪਿੰਡਾਂ ਦੇ ਪਹਿਰੇਦਾਰ) ਦਾ ਆਗਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਦੂਸਰੇ ਫ਼ੇਜ਼ 'ਚ ਪਿੰਡ-ਪਿੰਡ ਪਦ ਯਾਤਰਾਵਾਂ ਕੱਢੀਆਂ ਜਾਣਗੀਆਂ ਤੇ ਪਿੰਡ ਦੇ ਇਕ ਕਿੱਲੋਮੀਟਰ ਦੇ ਘੇਰੇ ਅੰਦਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫ਼ੇਜ਼-2 ਅੰਦਰ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤੇ ਹਦਾਇਤਾਂ ਵੀ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ 'ਚ ਸਾਬਕਾ ਸੈਨਿਕ ਸੰਗਠਨਾਂ ਦੀ ਮੀਟਿੰਗ <br/> ਅਗਲੀ ਖ਼ਬਰ ਵਪਾਰ ਮੰਡਲ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ <br/>
Ad Position 24