ਗੁਰਦਾਸਪੁਰ, 6 ਜਨਵਰੀ (ਚੱਕਰਾਜਾ)-ਗੁਰਦਾਸਪੁਰ-ਅੰਮਿ੍ਤਸਰ ਨੈਸ਼ਨਲ ਹਾਈਵੇ 'ਤੇ ਬੱਬਰੀ ਨਾਕੇ ਨਜ਼ਦੀਕ ਚਾਏ ਚੂਰੀ ਰੈਸਟੋਰੈਂਟ ਦੇ ਮਾਲਕ ਨੇ ਰੈਸਟੋਰੈਂਟ ਦੇ ਅੰਦਰ ਆਪਣੇ ਆਪ ਨੂੰ ਗੋਲੀ ਮਾਰ ਲਈ | ਨੌਜਵਾਨ ਮਨਪ੍ਰੀਤ ਸਿੰਘ ਪਿੰਡ ਜੀਵਨਵਾਲ ਦਾ ਸਾਬਕਾ ਸਰਪੰਚ ਵੀ ਹੈ ਤੇ ਉਹ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦਾ ਹੈ | ਫ਼ਿਲਹਾਲ ਉਸ ਵਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ 'ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਡੀ.ਐਸ.ਪੀ ਸਿਟੀ ਮੋਹਨ ਸਿੰਘ ਤੇ ਐਸ.ਐਚ.ਓ ਸਦਰ ਅਮਨਦੀਪ ਸਿੰਘ ਪਹੁੰਚੇ, ਜਿਨ੍ਹਾਂ ਵਲੋਂ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਕਿਹਾ ਕਿ ਨੌਜਵਾਨ ਦੀ ਹਾਲਤ ਗੰਭੀਰ ਹੈ ਤੇ ਇਲਾਜ ਜਾਰੀ ਹੈ | ਗੱਲਬਾਤ ਕਰਦੇ ਹੋਏ ਡੀ.ਐਸ.ਪੀ ਸਿਟੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੈਸਟੋਰੈਂਟ ਦੇ ਮਾਲਕ ਨੇ ਖੁਦ ਨੰੂ ਗੋਲੀ ਮਾਰੀ ਹੈ | ਜਿਸ 'ਤੇ ਤੁਰੰਤ ਉਨ੍ਹਾਂ ਵਲੋਂ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੰੂ ਹਸਪਤਾਲ ਦਾਖ਼ਲ ਕਰਵਾਇਆ ਗਿਆ |