26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਅੱਗੇ ਪ੍ਰਦਰਸ਼ਨ <br/>

Ad Position 21
No active advertisement
ਡੀ.ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂ | ਤਸਵੀਰਾਂ: ਵਿਸ਼ਾਲ ਮੁੰਨਾ <br/> 07-01-2026
ਗੁਰਦਾਸਪੁਰ, 6 ਜਨਵਰੀ (ਗੁਰਪ੍ਰਤਾਪ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪੰਜਾਬ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਤੇ ਮਜ਼ਦੂਰ ਮੰਗਾਂ ਮਨਵਾਉਣ ਲਈ ਗੁਰੂ ਨਾਨਕ ਪਾਰਕ ਵਿਖੇ ਇਕੱਤਰਤਾ ਕਰਨ ਉਪਰੰਤ ਜਸਵਿੰਦਰ ਸਿੰਘ, ਰੂਪ ਲਾਲ, ਸੁਭਾਸ਼ ਕੈਲੇ, ਦਲਬੀਰ ਸਿੰਘ ਭੋਲਾ ਤੇ ਧੀਰ ਸਿੰਘ ਚਿਤੌੜਗੜ੍ਹ ਦੀ ਪ੍ਰਧਾਨਗੀ ਹੇਠ ਰੋਸ ਮਾਰਚ ਕਰਕੇ ਡੀ.ਸੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਉਪਰੰਤ ਸਹਾਇਕ ਕਮਿਸ਼ਨਰ (ਜ) ਆਦਿੱਤਿਆ ਗੁਪਤਾ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਵਿਜੇ ਸੋਹਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਬਲਬੀਰ ਸਿੰਘ ਮੱਲ੍ਹੀ ਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਨਕ ਰਾਜ ਅਹਿਮਦਾਬਾਦ ਨੇ ਕਿਹਾ ਕਿ ਅਸੀਂ ਪੇਂਡੂ ਕਿਰਤੀ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਾਂ | ਪਰ ਦੁੱਖ ਦੀ ਗੱਲ ਹੈ ਕਿ ਸੂਬਾ ਸਰਕਾਰ ਵਲੋਂ ਹੱਕੀ ਮੰਗਾਂ ਪੂਰੀਆਂ ਕਰਨ ਵੱਲ ਜਾਂ ਤਾਂ ਉੱਕਾ ਹੀ ਧਿਆਨ ਨਹੀਂ ਦਿੱਤਾ ਜਾ ਰਿਹਾ ਤੇ ਜਾਂ ਫਿਰ ਫੋਕੇ ਐਲਾਨ ਕਰਕੇ ਸਾਰ ਦਿੱਤਾ ਜਾ ਰਿਹਾ ਹੈ | ਉਪਰੋਕਤ ਆਗੂਆਂ ਤੋਂ ਬਿਨ੍ਹਾਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੰਜੀਵ ਮਿੰਟੂ, ਬਿਮਲ ਕੌਰ, ਸ਼ਿਵ ਕੁਮਾਰ ਪਠਾਨਕੋਟ, ਮੇਜਰ ਸਿੰਘ ਕੋਟ ਟੋਡਰ ਮੱਲ, ਪ੍ਰੇਮ ਮਸੀਹ ਸੋਨਾ, ਧਿਆਨ ਸਿੰਘ ਠਾਕੁਰ, ਜਸਵੰਤ ਸਿੰਘ ਬੁੱਟਰ, ਜੋਗਿੰਦਰ ਪਾਲ ਲੇਹਲ, ਕੁਲਦੀਪ ਸਿੰਘ ਦੀਨਾਨਗਰ, ਬਚਨ ਸਿੰਘ ਬੋਪਾਰਾਏ, ਰਾਮ ਮੂਰਤੀ, ਸੱਜਣ ਸਿੰਘ ਰਾਊਵਾਲ, ਸੋਮ ਰਾਜ ਲਾਹੜੀ ਬੀਲਾ, ਗੁਰਵਿੰਦਰ ਸਿੰਘ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣਾ ਮੰਦਭਾਗਾ-ਭਾਈ ਜਫ਼ਰਵਾਲ <br/> ਅਗਲੀ ਖ਼ਬਰ ਰੈਸਟੋਰੈਂਟ ਮਾਲਕ ਨੇ ਖ਼ੁਦ ਨੂੰ ਮਾਰੀ ਗੋਲੀ <br/>
Ad Position 24