26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣਾ ਮੰਦਭਾਗਾ-ਭਾਈ ਜਫ਼ਰਵਾਲ <br/>

Ad Position 21
No active advertisement
ਅਜੀਤ ਡੈਸਕ 07-01-2026
ਨੌਸ਼ਹਿਰਾ ਮੱਝਾ ਸਿੰਘ, 6 ਜਨਵਰੀ (ਰਵੀ ਭਗਤ)-ਪੰਥਕ ਸੇਵਾਦਾਰ ਭਾਈ ਵੱਸਣ ਸਿੰਘ ਜਫ਼ਰਵਾਲ ਨੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ 'ਚ ਸੰਗੀਨ ਦੋਸ਼ਾਂ ਤਹਿਤ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਇਕ ਵਾਰ ਪੈਰੋਲ ਦੇਣ 'ਤੇ ਸਖਤ ਰੋਸ ਪ੍ਰਗਟ ਕਰਦਿਆਂ ਹਰਿਆਣਾ ਸਰਕਾਰ ਦੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਕ ਪਾਸੇ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਦੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਤੇ ਦੂਜੇ ਪਾਸੇ ਕਤਲ ਤੇ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇ ਕੇ ਸਰਕਾਰ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜ਼ਫਰਵਾਲ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹਾ ਕੀ ਖ਼ਾਸ ਹੈ ਕਿ ਉਸ ਦੇ ਘਿਨਾਉਣੇ ਅਪਰਾਧਾਂ ਨੂੰ ਅੱਖੋਂ-ਪਰੋਖੇ ਕਰਕੇ ਵਾਰ-ਵਾਰ ਛੱਡਿਆ ਜਾ ਰਿਹਾ ਹੈ, ਜਦਕਿ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ | ਭਾਈ ਜਫ਼ਰਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਸਿੱਖ ਵਿਰੋਧੀ ਫੈਸਲੇ ਨਾਲ ਪੰਜਾਬੀਆਂ ਤੇ ਖਾਸ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ | ਉਨ੍ਹਾਂ ਕਿਹਾ ਕਿ ਜੇਕਰ ਗੁਰਮੀਤ ਰਾਮ ਰਹੀਮ ਇਕ ਸਾਲ ਵਿਚ ਚਾਰ ਵਾਰ ਬਾਹਰ ਆ ਸਕਦਾ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਹੋ ਰਹੀ? ਉਨ੍ਹਾਂ ਕਿਹਾ ਕਿ ਇਕ ਦੇਸ਼ ਵਿਚ ਦੋ ਨਹੀਂ ਸਭ ਲਈ ਇਕ ਹੀ ਕਾਨੂੰਨ ਹੋਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਪੁਲਿਸ ਪੈਨਸ਼ਨਰਾਂ ਨਾਲ ਕਰ ਰਹੀ ਧੱਕਾ-ਪ੍ਰਧਾਨ ਰੰਧਾਵਾ <br/> ਅਗਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਅੱਗੇ ਪ੍ਰਦਰਸ਼ਨ <br/>
Ad Position 24