26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸਰਕਾਰ ਪੁਲਿਸ ਪੈਨਸ਼ਨਰਾਂ ਨਾਲ ਕਰ ਰਹੀ ਧੱਕਾ-ਪ੍ਰਧਾਨ ਰੰਧਾਵਾ <br/>

Ad Position 21
No active advertisement
ਮੀਟਿੰਗ ਦੌਰਾਨ ਹਾਜ਼ਰ ਪੁਲਿਸ ਪੈਨਸ਼ਨਰ | ਅਜੀਤ ਤਸਵੀਰ <br/> 07-01-2026
ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ਼ ਪੈਨਸ਼ਨਰ ਵੈਲਫੇਅਰ ਐਸ਼ੋਸੀਏਸ਼ਨ ਇਕਾਈ ਬਟਾਲਾ ਦੀ ਮੀਟਿੰਗ ਪ੍ਰਧਾਨ ਜਗੀਰ ਸਿੰਘ ਰੰਧਾਵਾ ਦੀ ਅਗਵਾਈ 'ਚ ਸਥਾਨਕ ਪੁਲਿਸ ਲਾਇਨ ਵਿਖੇ ਹੋਈ | ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਹੱਲ ਹੋਣ ਵਾਲੀ ਮੁਸ਼ਕਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਤੇ ਰਹਿੰਦੀਆਂ ਮੁਸ਼ਕਲਾਂ ਨੂੰ ਸੰਬੰਧਿਤ ਮਹਿਕਮਾ ਨੂੰ ਭੇਜੀਆਂ ਗਈਆਂ | ਇਸ ਮੌਕੇ ਹਾਜ਼ਰ ਪੈਨਸ਼ਨਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਲਿਸ ਪੈਨਸ਼ਨਰਾਂ ਨਾਲ ਧੱਕਾ ਕਰ ਰਹੀ ਹੈ | ਸਰਕਾਰ ਵਾਅਦਾ ਕਰਕੇ ਮੁਕਰ ਗਈ ਹੈ | ਪੈਨਸ਼ਨਰਾਂ ਨਾਲ ਵਾਅਦਾ ਕਰਕੇ ਡੀ.ਏ. ਦੀਆਂ ਕਿਸ਼ਤਾਂ ਨਹੀਂ ਦੇ ਰਹੀ, ਜਿਸ ਨੂੰ ਲੈ ਕੇ ਪੈਨਸ਼ਨਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦਾ ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ, ਮੈਡੀਕਲ ਸਹੂਲਤ ਕੈਸ਼ਲੈੱਸ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੀਆਂ ਚੋਣਾਂ 'ਚ ਇਸ ਦਾ ਖਮਿਆਜਾ ਭੁਗਤਣ ਨੂੰ ਤਿਆਰ ਰਹੇ | ਇਸ ਮੌਕੇ ਜਗੀਰ ਸਿੰਘ ਰੰਧਾਵਾ, ਰਬਿੰਦਰ ਸਿੰਘ, ਹਰਦੇਵ ਸਿੰਘ, ਲਖਵਿੰਦਰ ਸਿੰਘ, ਜੈ ਰਾਮ ਸਿੰਘ, ਸੱਜਣ ਸਿੰਘ, ਜਸਪਾਲ ਸਿੰਘ, ਬਾਵਾ ਸਿੰਘ, ਜੋਗਿੰਦਰ ਸਿੰਘ, ਤਿਲਕ ਰਾਜ, ਦਿਲਬਾਗ ਸਿੰਘ, ਜੋਗਿੰਦਰ ਸਿੰਘ, ਪਿਆਰਾ ਸਿੰਘ, ਕੁੰਦਨ ਸਿੰਘ, ਹਰਪਾਲ ਸਿੰਘ, ਸ਼ਿਵ ਸਿੰਘ, ਰਤਨ ਮਸੀਹ, ਹਰਜੀਤ ਸਿੰਘ, ਚਮਨ ਲਾਲ, ਪ੍ਰਤਾਪ ਸਿੰਘ, ਸੁੱਚਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ 15 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਸਮੇਤ 2 ਕਾਬੂ <br/> ਅਗਲੀ ਖ਼ਬਰ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣਾ ਮੰਦਭਾਗਾ-ਭਾਈ ਜਫ਼ਰਵਾਲ <br/>
Ad Position 24