ਗੁਰਦਾਸਪੁਰ, 6 ਜਨਵਰੀ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱੱਧ ਮੁਹਿੰਮ ਤਹਿਤ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਸਤਨਾਮ ਸਿੰਘ ਉਰਫ਼ ਸਾਜਨ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਬੌਬੀ ਕੁਮਾਰ ਨਾਂਅ ਦੇ ਵਿਅਕਤੀ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 15000 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਬਹਿਰਾਮਪੁਰ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਨੰੂ ਜੜ੍ਹ ਤੋਂ ਖ਼ਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾਵੇ |