27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਲਾਪਤਾ 328 ਸਰੂਪਾਂ ਦੇ ਦੋਸ਼ੀ ਸਤਿੰਦਰ ਸਿੰਘ ਕੋਹਲੀ ਦੀ ਗਿ੍ਫ਼ਤਾਰੀ ਨਾਲ ਇਨਸਾਫ਼ ਦੀ ਆਸ ਬੱਝੀ-ਬੀਬੀ ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 07-01-2026
ਕਾਹਨੂੰਵਾਨ, 6 ਜਨਵਰੀ (ਜਸਪਾਲ ਸਿੰਘ ਸੰਧੂ)-ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀ ਸਤਿੰਦਰ ਸਿੰਘ ਕੋਹਲੀ ਦੀ ਹੋਈ ਗਿ੍ਫ਼ਤਾਰੀ ਦਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਮੁੱਚੀ ਸਿੱਖ ਕੌਮ ਨੂੰ ਇਨਸਾਫ਼ ਦੀ ਆਸ ਬੱਝੀ ਹੈ | ਇਹ ਨਰੈਣੂ ਮਹੰਤ ਦੇ ਵਾਰਸ ਸ਼੍ਰੋਮਣੀ ਕਮੇਟੀ ਬਾਦਲਕਿਆਂ ਦੀ ਕਰਾਰੀ ਹਾਰ ਤੇ ਸਮੁੱਚੇ ਖ਼ਾਲਸਾ ਪੰਥ ਤੇ ਪਿਛਲੇ ਸਾਢੇ 5 ਸਾਲਾਂ ਤੋਂ ਕੀਤੇ ਜਾ ਰਹੇ ਸੰਘਰਸ਼ ਦੀ ਸ਼ਾਨਦਾਰ ਜਿੱਤ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਹਿੱਤ ਭਗਵੰਤ ਮਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕੋਹਲੀ ਕੋਲੋਂ ਸਖ਼ਤੀ ਨਾਲ ਪੁੱਛਗਿਛ ਕਰਕੇ ਸਾਰਾ ਸੱਚ ਸਾਹਮਣੇ ਲਿਆਵੇ ਤੇ ਸਿੱਖ ਸੰਗਤਾਂ ਨੂੰ ਇਨਸਾਫ਼ ਦਿਵਾਏ ਤੇ ਇਸ ਮਾਮਲੇ ਨੂੰ ਸਮਾਂਬੱਧ ਕਰਕੇ ਛੇਤੀ ਨਿਪਟਾਵੇ | ਉਨ੍ਹਾਂ ਕਿਹਾ ਕਿ ਬਾਕੀ ਦੋਸ਼ੀਆਂ ਨੂੰ ਵੀ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ ਤੇ ਇਸ ਮਾਮਲੇ 'ਤੇ ਰਤਾ ਵੀ ਢਿੱਲ ਨਾ ਵਰਤੀ ਜਾਵੇ | ਬੀਬੀ ਕੁਲਵਿੰਦਰ ਕੌਰ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਨੂੰ ਸੱਟ ਮਾਰਦਿਆਂ ਦੋਸ਼ੀਆਂ ਨੂੰ ਬਚਾਇਆ, ਜਥੇਦਾਰਾਂ ਨੂੰ ਵੀ ਵਰਤਣਾ ਚਾਹਿਆ ਤੇ 16 ਦੋਸ਼ੀਆਂ 'ਤੇ ਕਾਨੂੰਨੀ ਕਾਰਵਾਈ ਨਾ ਕਰਵਾਈ, ਜਿਸ ਦੇ ਰੋਹ ਤੇ ਰੋਸ ਕਾਰਨ ਪੰਥਕ ਜਥੇਬੰਦੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੱਗੇ 40 ਦਿਨ ਮੋਰਚਾ ਲਾਉਣਾ ਪਿਆ, ਪਰ ਕਮੇਟੀ ਨੇ ਉਨ੍ਹਾਂ ਗੁਰਸਿੱਖਾਂ 'ਤੇ ਜ਼ੁਲਮ ਕੀਤਾ ਤੇ ਕੇਸਾਂ, ਕਕਾਰਾਂ ਤੇ ਦਸਤਾਰਾਂ ਦੀ ਬੇਅਦਬੀ ਕੀਤੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬਾਦਲਕਿਆਂ ਤੇ ਜਥੇਦਾਰ ਗੜਗੱਜ ਨੇ ਦੋਸ਼ੀਆਂ ਨੂੰ ਬਚਾਉਣ ਲਈ ਪੂਰੀ ਵਾਹ ਲਾਈ ਹੋਈ ਸੀ, ਪਰ ਅੱਜ ਉਨ੍ਹਾਂ ਦੇ ਮਨਸੂਬੇ ਫ਼ੇਲ੍ਹ ਹੋ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਛੁੱਟੀ ਦੀ ਮੰਗ <br/> ਅਗਲੀ ਖ਼ਬਰ ਨਗਰ ਕੀਰਤਨ ਦਾ ਬਾਊ ਜਗਦੀਸ਼ ਰਾਜ ਦੀ ਅਗਵਾਈ 'ਚ ਨਿੱਘਾ ਸਵਾਗਤ <br/>
Ad Position 24