27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ੍ਰੀ ਬਾਵਾ ਲਾਲ ਜੀ ਦੇ 671ਵੇਂ ਜਨਮ ਦਿਨ 'ਤੇੇ ਸ਼ਰਧਾਲੂ ਸੰਗਤਾਂ ਦਾ ਹੋਵੇਗਾ ਨਿੱਘਾ ਸਵਾਗਤ-ਸਰਪੰਚ ਬਸੰਤਕੋਟ

Ad Position 21
No active advertisement
ਅਜੀਤ ਡੈਸਕ 07-01-2026
ਧਿਆਨਪੁਰ, 6 ਜਨਵਰੀ (ਕੁਲਦੀਪ ਸਿੰਘ ਸੋਨੂੰ)-ਮਹਾਨ ਤਪੱਸਵੀ ਸ੍ਰੀ ਬਾਵਾ ਲਾਲ ਜੀ ਦੀ 671ਵੇਂ ਪਾਵਨ ਜਨਮ ਦਿਵਸ ਨੂੰ ਸਮਰਪਿਤ ਜੋੜ ਮੇਲੇ 'ਚ ਪਹੁੰਚ ਰਹੀਆਂ ਸੰਗਤਾਂ ਦਾ ਨਿੱਘਾ ਸਵਾਗਤ ਹੋਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਪੰਚ ਸੁਲੱਖਣ ਸਿੰਘ ਬਸੰਤਕੋਟ ਨੇ ਕੀਤਾ | ਉਨ੍ਹਾਂ ਕਿਹਾ ਕਿ ਪੂਰੀ ਦੁਨੀਆ 'ਚ ਬਾਵਾ ਲਾਲ ਜੀ ਦੇ ਬਹੁਤ ਸਾਰੇ ਉਪਾਸਕ ਹਨ, ਜੋ ਹਰ ਸਾਲ ਦੁਨੀਆਂ ਦੇ ਕੋਨੇ-ਕੋਨੇ ਤੋਂ ਚੱਲ ਕੇ ਪਾਵਨ ਮੰਦਰ ਵਿਚ ਸ਼ਰਧਾ ਦੇ ਫੁੱਲ ਭੇਟ ਕਰਨ ਵਾਸਤੇ ਆਉਂਦੇ ਹਨ | ਉਨ੍ਹਾਂ ਕਿਹਾ ਕਿ ਬਾਵਾ ਲਾਲ ਮੰਦਰ ਵਲੋਂ ਪੂਜਨੀਕ ਮਹੰਤ ਰਾਮ ਸੁੰਦਰ ਦਾਸ, ਮਹੰਤ ਗੋਪਾਲ ਦਾਸ ਤੇ ਮੰਦਰ ਦੇ ਮੁੱਖ ਸੇਵਾਦਾਰ ਬਾਊ ਜਗਦੀਸ਼ ਰਾਜ ਵਲੋਂ ਸ਼ਾਲਾਘਾਯੋਗ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਵੱਖ-ਵੱਖ ਦੁਕਾਨ ਮਾਲਕਾਂ, ਕਾਰੋਬਾਰੀਆਂ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਵੱਡੇ ਪੱਧਰ 'ਤੇ ਲੰਗਰ ਲਗਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਮੇਂ ਸਰਪੰਚ ਸੁਲੱਖਣ ਸਿੰਘ ਬਸੰਤਕੋਟ ਨੇ ਕਿਹਾ ਕਿ ਧਿਆਨਪੁਰ ਆਉਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਵੱਡੇ ਪੱਧਰ 'ਤੇ ਚਾਹ-ਪਾਣੀ ਤੇ ਬੇਅੰਤ ਪ੍ਰਕਾਰ ਦੇ ਲੰਗਰ ਛਕਾਏ ਜਾਣਗੇ ਤੇ ਸੰਗਤਾਂ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਘੁਮਾਣ 'ਮੈਡੀਸਿਟੀ' ਹਸਪਤਾਲ ਵਾਲਿਆਂ ਵਲੋਂ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਲਗਾਈ ਐੱਮ.ਆਰ.ਆਈ. ਸਕੈਨ ਮਸ਼ੀਨ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਸਮਾਗਮ <br/>
Ad Position 24