ਧਾਰੀਵਾਲ, 6 ਜਨਵਰੀ (ਸਵਰਨ ਸਿੰਘ)-ਸਥਾਨਕ ਗੁਰੁਦਆਰਾ ਬੇਬੇ ਨਾਨਕੀ ਜੀ ਧਾਰੀਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸੰਗੀਤ ਦੇ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਪ੍ਰੋਫ਼ੈਸਰ ਹਰਭਜਨ ਸਿੰਘ ਦਾ ਨਾਗਪਰ (ਮਹਾਂਰਾਸ਼ਟਰ) ਤੋਂ 'ਸ਼੍ਰੋਮਣੀ ਸੰਗੀਤ ਐਵਾਰਡ' ਮਿਲਣ 'ਤੇ ਸਨਮਾਨ ਕੀਤਾ ਗਿਆ | ਪ੍ਰਬੰਧਕ ਕਮੇਟੀ ਪ੍ਰਧਾਨ ਅਮਰਜੀਤ ਸਿੰਘ ਹੈਪੀ ਨੇ ਦੱਸਿਆ ਕਿ ਪ੍ਰੋਫ਼ੈਸਰ ਹਰਭਜਨ ਸਿੰਘ ਧਾਰੀਵਾਲ ਪਿਛਲੇ ਲੰਬੇ ਸਮੇਂ ਤੋਂ ਧਾਰਮਿਕ ਸੰਗੀਤ ਦੀ ਸੇਵਾ ਕਰਦੇ ਆ ਰਹੇ ਹਨ, ਜੋ ਕਿ ਸੰਵਤੀ ਦੇ ਖੇਤਰ 'ਚ ਦੇਸ਼ ਤੇ ਵਿਦੇਸ਼ ਵਿਚ ਕਾਫ਼ੀ ਨਾਮਣਾ ਖੱਟ ਚੁੱਕੇ ਹਨ | ਉਨ੍ਹਾਂ ਕਿਹਾ ਕਿ 'ਸ਼ੋ੍ਰਮਣੀ ਸੰਗੀਤ ਐਵਾਰਡ' ਮਿਲਣ 'ਤੇ ਨਾ ਕੇਵਲ ਪ੍ਰੋਫ਼ੈਸਰ ਹਰਭਜਨ ਸਿੰਘ ਦਾ ਮਾਣ ਵਧਿਆ ਹੈ, ਬਲਕਿ ਸਮੁੱਚੇ ਧਾਰੀਵਾਲ ਤੇ ਪੰਜਾਬ ਦਾ ਮਾਣ ਵਧਿਆ ਹੈ, ਜਿਸ 'ਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਬੁਲਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਜੀਤ ਸਿੰਘ ਲੇਹਲ ਸਕੱਤਰ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ, ਪਲਵਿੰਦਰ ਸਿੰਘ ਤੇਜਾ ਸੀਨੀਅਰ ਮੀਤ ਪ੍ਰਧਾਨ, ਪਿ੍ੰਸੀਪਲ ਹਰਦੀਪ ਸਿੰਘ ਮੀਤ ਪ੍ਰਧਾਨ, ਅੰਮਿ੍ਤਪਾਲ ਸਿੰਘ ਲਾਲੀ ਖਜ਼ਾਨਚੀ, ਦਵਿੰਦਰ ਸਿੰਘ ਲੇਹਲ, ਬਲਵਿੰਦ ਰ ਸਿੰਘ ਵੜੈਚ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਪਟਵਾਰੀ, ਬਾਬਾ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |