27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਫ਼ਤਹਿੜ੍ਹ ਚੂੜੀਆਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਚੂੜੀਆਂ, 6 ਜਨਵਰੀ (ਅਵਤਾਰ ਸਿੰਘ ਰੰਧਾਵਾ)-ਨਵੇਂ ਸਾਲ 2026 ਦੀ ਆਮਦ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਚੂੜੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਗੁਰਬਾਣੀ ਦੇ ਕੀਰਤਨ, ਕਥਾ ਵਿਚਾਰਾਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਸਮਾਗਮ ਦੀ ਸਮਾਪਤੀ ਉਪਰੰਤ ਬੀ.ਡੀ.ਪੀ.ਓ. ਸੁਖਜਿੰਦਰ ਸਿੰਘ ਫ਼ਤਹਿਗੜ੍ਹ ਚੂੜੀਆਂ, ਸਮੂਹ ਪੰਚਾਇਤ ਸਕੱਤਰਾਂ ਅਤੇ ਸਟਾਫ਼ ਵਲੋਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਨਵਾਂ ਸਾਲ ਚੜਦੀ ਕਲਾ ਤੇ ਅਮਨ-ਸ਼ਾਂਤੀ ਵਾਲਾ ਹੋਵੇ | ਉਨ੍ਹਾਂੇ ਕਿਹਾ ਕਿ ਵਾਹਿਗੁਰੂ ਜੀ ਦੀ ਕਿ੍ਪਾ ਨਾਲ ਨਵਾਂ ਸਾਲ ਸ਼ੁਰੂ ਹੋਇਆ ਹੈ | ਇਸੇ ਸਾਲ ਦੌਰਾਨ ਹਲਕੇ ਅੰਦਰ ਵੱਡੇ ਵਿਕਾਸ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤੇ ਜਲਦ 'ਚ ਸਿਰੇ ਚੜਾਏ ਜਾਣਗੇ | ਇਸ ਮੌਕੇ ਉਨ੍ਹਾਂ ਨੇ ਬੀ.ਡੀ.ਪੀ.ਓ. ਵਲੋਂ ਹਲਕੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਤੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਰਿਪੋਰਟ ਹਾਸਿਲ ਕੀਤੀ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ 2027 ਦੀ ਚੋਣ ਜੰਗ ਜਿੱਤਣ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ, ਜਦ ਕਿ ਸਰਕਾਰ ਦੀਆਂ ਪ੍ਰਾਪਤੀਆਂ ਸਮੇਤ ਸਰਕਾਰ ਦੀਆਂ ਨੀਤੀਆਂ ਵੀ ਘਰ-ਘਰ ਪਹੁੰਚਾਈਆਂ ਜਾਣਗੀਆਂ | ਇਸ ਮੌਕੇ ਬੀ.ਡੀ.ਪੀ.ਓ. ਸੁਖਜਿੰਦਰ ਸਿੰਘ, ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਕੋਟਲਾ ਬਾਮਾ, ਹਲਕਾ ਯੂਥ ਕੋਆਰਡੀਨੇਟਰ ਗੁਰਬਿੰਦਰ ਸਿੰਘ ਕਾਦੀਆਂ ਰਾਜਪੂਤਾਂ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਹਰਦੀਪ ਸਿੰਘ ਦਮੋਦਰ, ਕਰਨ ਬਾਠ, ਮਲਜਿੰਦਰ ਸਿੰਘ, ਸੀਨੀਅਰ 'ਆਪ' ਆਗੂ ਗੁਰਪ੍ਰੀਤ ਸਿੰਘ ਖੋਦੇ ਬਾਂਗਰ, ਬਾਬਾ ਬਲਜਿੰਦਰ ਸਿੰਘ ਬੱਲਾ ਨਾਮਧਾਰੀ, 'ਆਪ' ਆਗੂ ਅਵਤਾਰ ਸਿੰਘ ਰਾਜੂ ਆੜ੍ਹਤੀ ਕਾਲਾ ਅਫਗਾਨਾ, ਜਸਬੀਰ ਸਿੰਘ ਭਾਲੋਵਾਲੀ, ਰਾਜਦਵਿੰਦਰ ਸਿੰਘ ਮੰਜਿਆਂਵਾਲੀ, ਪੰਚਾਇਤ ਸਕੱਤਰ ਅਵਤਾਰ ਸਿੰਘ ਜੌਹਲ, ਸੰਦੀਪ ਸਿੰਘ, ਨਿਸ਼ਾਨ ਸਿੰਘ ਵੀ.ਡੀ.ਓ., ਗੁਰਮੀਤ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਬਿਕਰਮ ਸ਼ਰਮਾ, ਦਲੀਪ ਸਿੰਘ, ਪੰਚਾਇਤ ਸਕੱਤਰ ਬਲਜੀਤ ਕੌਰ, ਸੁਪਰਡੈਂਟ ਸਰਬਜੀਤ ਕੌਰ, ਕੁਲਵੀਰ ਕੌਰ, ਦਵਿੰਦਰ ਕੌਰ, ਹਰਮੀਤ ਕੌਰ, ਓਮ ਪ੍ਰਕਾਸ਼, ਕਵਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਵਿਖੇ ਮਨਰੇਗਾ ਬਚਾਓ ਸੰਗਰਾਮ ਰੈਲੀ ਕੱਲ੍ਹ-ਵਿਧਾਇਕ ਪਾਹੜਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਿੰਡ ਬੱਦੋਵਾਲ ਵਿਖੇ ਨਗਰ ਕੀਰਤਨ ਸਜਾਇਆ <br/>
Ad Position 24