27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਦਾਣਾ ਮੰਡੀ ਵਿਖੇ ਮਨਰੇਗਾ ਬਚਾਓ ਸੰਗਰਾਮ ਰੈਲੀ ਕੱਲ੍ਹ-ਵਿਧਾਇਕ ਪਾਹੜਾ

Ad Position 21
No active advertisement
ਅਜੀਤ ਡੈਸਕ 07-01-2026
ਗੁਰਦਾਸਪੁਰ, 6 ਜਨਵਰੀ (ਗੁਰਪ੍ਰਤਾਪ ਸਿੰਘ)-ਕੇਂਦਰ ਸਰਕਾਰ ਵਲੋਂ ਮਨਰੇਗਾ 'ਚ ਕੀਤੀਆਂ ਤਬਦੀਲੀਆਂ ਵਿਰੁੱਧ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਸੰਘਰਸ਼ ਦੇ ਹਿੱਸੇ ਵਜੋਂ 8 ਜਨਵਰੀ ਨੂੰ ਦਾਣਾ ਮੰਡੀ ਗੁਰਦਾਸਪੁਰ ਵਿਖੇ ਸੂਬਾ ਪੱਧਰੀ ਮਨਰੇਗਾ ਬਚਾਓ ਸੰਗਰਾਮ ਰੈਲੀ ਕੀਤੀ ਜਾ ਰਹੀ ਹੈ | ਇਸ ਦੀ ਜਾਣਕਾਰੀ ਹਲਕਾ ਗੁਰਦਾਸਪੁਰ ਦੇ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਨੇ ਪੈੱ੍ਰਸ ਬਿਆਨ ਰਾਹੀਂ ਦਿੱਤੀ | ਵਿਧਾਇਕ ਪਾਹੜਾ ਨੇ ਦੱਸਿਆ ਕਿ ਰੈਲੀ 'ਚ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ, ਕੌਮੀ ਸਕੱਤਰ ਸੂਰਜ ਠਾਕੁਰ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਤੇ ਜ਼ਿਲ੍ਹੇ ਦੀ ਸਮੂਹ ਲੀਡਰਸ਼ਿਪ ਪਹੁੰਚ ਰਹੀ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਬੜੀ ਚਲਾਕੀ ਨਾਲ ਮਨਰੇਗਾ ਸਕੀਮ ਤਹਿਤ ਦਿੱਤੇ ਜਾਣ ਵਾਲੇ ਪੈਸੇ ਨੂੰ 90 ਫ਼ੀਸਦੀ ਤੋਂ ਘਟਾ ਕੇ 60 ਫ਼ੀਸਦੀ ਕਰ ਦਿੱਤਾ ਹੈ | ਜਿਸ ਕਾਰਨ ਰਾਜ ਸਰਕਾਰਾਂ ਨੂੰ ਹੁਣ 10 ਫ਼ੀਸਦੀ ਦੀ ਬਜਾਏ 40 ਫ਼ੀਸਦੀ ਯੋਗਦਾਨ ਦੇਣਾ ਹੋਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗ਼ਰੀਬਾਂ ਦੀ ਥਾਲੀ ਤੋਂ ਰੋਟੀ ਖੋਹਣ ਦੀ ਪੂਰੀ ਤਿਆਰੀ ਕਰ ਲਈ ਹੈ | ਜਿਸ ਦੇ ਖ਼ਿਲਾਫ਼ ਕਾਂਗਰਸ ਨੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਸਮੂਹ ਲੋਕਾਂ ਨੂੰ 8 ਜਨਵਰੀ ਨੂੰ ਸਵੇਰੇ 10 ਵਜੇ ਵੱਡੀ ਗਿਣਤੀ ਵਿਚ ਦਾਣਾ ਮੰਡੀ ਗੁਰਦਾਸਪੁਰ ਪਹੁੰਚਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਮਰੱਥਾ ਨਿਰਮਾਣ ਟ੍ਰੇਨਿੰਗ ਸਿਖਲਾਈ ਸਮਾਗਮ ਕਰਵਾਇਆ ਜਾਵੇਗਾ-ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ <br/> ਅਗਲੀ ਖ਼ਬਰ ਫ਼ਤਹਿੜ੍ਹ ਚੂੜੀਆਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ...
Ad Position 24