ਗੁਰਦਾਸਪੁਰ, 6 ਜਨਵਰੀ (ਚੱਕਰਾਜਾ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਸਮਰੱਥਾ ਨਿਰਮਾਣ ਟ੍ਰੇਨਿੰਗ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਸੈਣੀ ਨੋਡਲ ਅਫ਼ਸਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਦੱਸਿਆ ਕਿ ਜ਼ਿਲੇ੍ਹ ਗੁਰਦਾਸਪੁਰ ਦੇ ਸਾਰੇ ਏਡਿਡ, ਮੈਰੀਟੋਰੀਅਸ, ਸਰਕਾਰੀ ਹਾਈ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੁਖੀਆਂ ਦੀ ਟ੍ਰੇਨਿੰਗ ਟ੍ਰੇਨਰਾਂ ਵਲ਼ੋਂ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦਾ ਉਦੇਸ਼ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਬਿਹਤਰ ਬਣਾਉਣਾ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣਾ ਹੈ | ਉਨ੍ਹਾਂ ਦੱਸਿਆ ਕਿ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸਜ਼ ਮੰੁਬਈ ਦੇ ਸਕੂਲ ਇੰੰਸਟੀਚਿਊਟ ਫ਼ਾਰ ਮੈਂਟਲ ਹੈਲਥ ਐਡਵੋਕੇਸੀ ਦੇ ਮਾਹਿਰਾਂ ਵਲੋਂ ਟ੍ਰੈਨਿੰਗ ਕਰਵਾਈ ਜਾਵੇਗੀ | ਜਿਸ ਤਹਿਤ 7 ਜਨਵਰੀ ਨੂੰ ਸਰਕਾਰੀ ਕਾਲਜ ਗੁਰਦਾਸਪੁਰ, 8 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ (ਲੜਕੇ) ਤੇ 9 ਜਨਵਰੀ ਨੂੰ ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਟ੍ਰੇਨਿੰਗ ਕਰਵਾਈ ਜਾਵੇਗੀ | ਟ੍ਰੇਨਿੰਗ ਲਈ ਹਰ ਤਰ੍ਹਾਂ ਦੀ ਲੋੜੀਂਦੀ ਜਾਣਕਾਰੀ ਲਈ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਪਰਮਿੰਦਰ ਸੈਣੀ ਜ਼ਿਲ੍ਹਾ ਨੋਡਲ ਅਫ਼ਸਰ ਦੇ ਮੋਬਾਈਲ ਨੰਬਰ 78885-92634 ਤੇ ਸਹਾਇਕ ਨੋਡਲ ਅਫ਼ਸਰ ਮੁਕੇਸ਼ ਕੁਮਾਰ ਵਰਮਾ ਸਰਕਾਰੀ ਮਿਡਲ ਨੱਤ ਮੋਕਲ ਦੇ ਮੋਬਾਈਲ ਨੰਬਰ 80547-47374 ਨਾਲ ਸੰਪਰਕ ਕੀਤਾ ਜਾ ਸਕਦਾ ਹੈ |