ਗੁਰਦਾਸਪੁਰ, 6 ਜਨਵਰੀ (ਚੱਕਰਾਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੱਚਖੰਡ ਸਾਹਿਬ ਪਿੰਡ ਸੁਲਤਾਨੀ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਕਵੀਸ਼ਰੀ ਜਥਾ ਮੋਹਨ ਸਿੰਘ ਬੁੱਢਾ ਕੋਟ ਤੇ ਸਾਥੀਆਂ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਜਦੋਂ ਕਿ ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ 'ਤੇ ਨਗਰ ਨਿਵਾਸੀਆਂ ਵਲੋਂ ਸੰਗਤਾਂ ਲਈ ਲੰਗਰ ਲਗਾਏ ਗਏ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਸੁਲੱਖਣ ਸਿੰਘ, ਨਰਿੰਜਨ ਸਿੰਘ, ਕੈਪਟਨ ਸੁਰਜੀਤ ਸਿੰਘ, ਜੇ.ਈ ਬਲਵੰਤ ਸਿੰਘ, ਕੁਲਦੀਪ ਸਿੰਘ, ਜੋਗਿੰਦਰ ਪਾਲ ਤੇ ਬੀਬੀਆਂ ਵਲੋਂ ਕੀਰਤਨ ਦੀ ਸੇਵਾ ਨਿਭਾਈ ਗਈ |