27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਨਰੇਗਾ ਨੂੰ ਖ਼ਤਮ ਕਰਨਾ ਭਾਰਤ ਦੇ ਸੰਘੀ ਢਾਂਚੇ 'ਤੇ ਹਮਲਾ-ਪਿ੍ੰ. ਸੁਲੱਖਣ ਸਿੰਘ <br/>

Ad Position 21
No active advertisement
ਅਜੀਤ ਡੈਸਕ 07-01-2026
ਬਟਾਲਾ, 6 ਜਨਵਰੀ (ਸਤਿੰਦਰ ਸਿੰਘ)-ਦੇਸ਼ ਦੀ ਮੋਦੀ ਸਰਕਾਰ, ਜੋ ਕਿ ਲਗਾਤਾਰ ਸੰਘੀ ਢਾਂਚੇ 'ਤੇ ਹਮਲਾ ਕਰ ਰਹੀ ਹੇ ਤੇ ਸਮਵਰਤੀ ਸੂਚੀ ਦੇ ਵਿਸ਼ਿਆਂ ਦਾ ਲਗਾਤਾਰ ਕੇਂਦਰੀਕਰਨ ਕਰ ਰਹੀ ਹੈ, ਜਿਸ ਤਹਿਤ ਰਾਜਾਂ ਦੀ ਟੈਕਸ ਕੁਲੈਕਸ਼ਨ ਜੀ.ਐਸ.ਟੀ. ਰਾਹੀਂ ਲਗਾਤਾਰ ਹਥਿਆ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪਿ੍ੰ. ਸੁਲੱਖਣ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਨਰੇਗਾ ਸਕੀਮ, ਜੋ ਕਿ ਕਰੋੜਾਂ ਲੋਕਾਂ ਨੂੰ ਰੁਜ਼ਗਾਰ ਦੇ ਰਹੀ ਸੀ, ਉਸ ਦਾ ਨਾਂਅ ਬਦਲ ਕੇ ਤੇ ਰਾਜਾਂ ਦਾ ਹਿੱਸਾ 10 ਫ਼ੀਸਦੀ ਤੋਂ ਵਧਾ ਕੇ 40 ਫ਼ੀਸਦੀ ਕਰਨ ਨਾਲ ਇਸ ਸਕੀਮ ਦਾ ਗਲਾ ਘੁੱਟ ਰਹੀ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਨੇ ਪੇਂਡੂ ਗਰੀਬ ਔਰਤਾਂ ਦੀ ਭਾਗੀਦਾਰੀ ਤੇ ਪੇਂਡੂ ਮਜ਼ਦੂਰਾਂ ਦੀ ਤਾਕਤ ਵਧਾਉਣ 'ਚ ਵੱਡੀ ਭੂਮਿਕਾ ਨਿਭਾਈ ਹੈ, ਇਹ ਕਾਨੂੰਨ ਜੋ 2005 ਵਿਚ ਨਰੇਗਾ ਤੇ 2009 ਵਿਚ ਇਸ ਦਾ ਨਾਂਅ ਬਦਲ ਕੇ ਮਹਾਤਮਾ ਗਾਂਧੀ ਦੇ ਨਾਂਅ 'ਤੇ ਮਨਰੇਗਾ ਕਰ ਦਿੱਤਾ ਸੀ | ਉਨ੍ਹਾਂ ਕਿਹਾ ਕਿ ਮਨਰੇਗਾ ਦੁਨੀਆ ਦਾ ਸਭ ਤੋਂ ਵੱਡਾ ਰੁਜ਼ਗਾਰ ਦੇਣ ਵਾਲਾ ਕਾਨੂੰਨ ਬਣਿਆ | 2009-10 'ਚ ਵਿਸ਼ਵ ਵਿੱਤੀ ਸੰਕਟ ਤੇ 2020-22 ਦੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਮਨਰੇਗਾ ਨੇ ਲੋਕਾਂ ਨੂੰ ਰੁਜ਼ਗਾਰ ਉਪਲੱਬਧ ਕਰਵਾਇਆ, ਇਸ ਕਾਨੂੰਨ ਦੀ ਉਪਯੋਗਤਾ ਪੇਂਡੂ ਖੇਤਰਾਂ ਵਿਚ ਬਹੁਤ ਵੱਡੀ ਹੈ | ਔਰਤਾਂ ਨੂੰ ਰੁਜ਼ਗਾਰ ਖੇਤਰਾਂ ਵਿਚ 50 ਫ਼ੀਸਦੀ ਵਧੇਰੇ ਭਾਗੀਦਾਰੀ ਦੇ ਕੇ ਆਰਥਿਕ ਪੱਖੋਂ ਮਜ਼ਬੂਤ ਬਣਾਇਆ ਗਿਆ | ਇਸ ਕਾਨੂੰਨ ਨੂੰ ਖਤਮ ਕਰ ਕੇ ਮੋਦੀਸਰਕਾਰ ਨੇ ਨਵਾਂ ਜੀ ਰਾਮ ਜੀ ਕਾਨੂੰਨ ਬਣਾਇਆ ਹੈ, ਜਿਸ ਦਾ ਕਾਂਗਰਸ ਪਾਰਟੀ ਵਿਰੋਧੀ ਕਰਦੀ ਹੈ ਤੇ ਕਰਦੀ ਰਹੇਗੀ ਅਤੇ ਕਾਂਗਰਸ ਪਾਰਟੀ ਇਸ ਦੇ ਵਿਰੁੱਧ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਸੱਦਾ ਪੱਤਰ <br/> ਅਗਲੀ ਖ਼ਬਰ ਗੁਰਦੁਆਰਾ ਸੱਚਖੰਡ ਸਾਹਿਬ ਪਿੰਡ ਸੁਲਤਾਨੀ ਵਲੋਂ ਨਗਰ ਕੀਰਤਨ ਸਜਾਇਆ <br/>
Ad Position 24