27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਸੱਦਾ ਪੱਤਰ <br/>

Ad Position 21
No active advertisement
ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਬੰਧਕ ਤੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਸੱਦਾ ਪੱਤਰ ਦਿੰਦੇ ਹੋਏ | ਅਜੀਤ ਤਸਵੀਰ <br/> 07-01-2026
ਘੁਮਾਣ, 6 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 676ਵੇਂ ਪ੍ਰਲੋਕ ਗਮਨ ਦਿਵਸ ਤੇ ਮੇਲਾ ਲੋੜੀ ਮਾਘੀ ਨੂੰ ਲੈ ਕੇ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ | ਸਲਾਨਾ ਜੋੜ ਮੇਲੇ ਨੂੰ ਲੈ ਕੇ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦਾ ਇਕ ਵਫ਼ਦ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ ਤੇ ਪ੍ਰਧਾਨ ਤਰਸੇਮ ਸਿੰਘ ਬਾਵਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਅਦਿਤਿਆ ਉਪਲ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਇਸ ਮੌਕੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੀ ਮੌਜੂਦ ਰਹੇ | ਕਮੇਟੀ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਸੱਦਾ ਪੱਤਰ ਦਿੱਤਾ ਤੇ ਇਸ ਜੋੜ ਮੇਲੇ ਦੌਰਾਨ ਪੁਖਤਾ ਪ੍ਰਬੰਧ ਕਰਨ ਦੀ ਅਪੀਲ ਕੀਤੀ | ਉਪਰੰਤ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਭਗਤ ਨਾਮਦੇਵ ਜੀ ਦੇ ਇਸ ਸਾਲਾਨਾ ਜੋੜ ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ | ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁੱਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਹਰ ਸਾਲ ਸ਼੍ਰੀ ਨਾਮਦੇਵ ਜੀ ਦਾ ਪ੍ਰਲੋਕ ਗਮਨ ਦਿਵਸ ਤੇ ਮੇਲਾ ਲੋਹੜੀ ਮਾਘੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ | ਇਸ ਵਾਰ ਵੀ ਸਾਲਾਨਾ ਮੇਲੇ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭਗਤ ਨਾਮਦੇਵ ਜੀ ਦੇ 676ਵੇਂ ਜੋਤੀ ਜੋਤ ਦਿਵਸ ਨੂੰ ਸਮਰਪਿਤ 12 ਤੋਂ 17 ਜਨਵਰੀ ਤੱਕ ਸ੍ਰੀ ਨਾਮਦੇਵ ਦਰਬਾਰ ਕਸਬਾ ਘੁਮਾਣ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 13 ਜਨਵਰੀ ਨੂੰ ਲੋਹੜੀ ਦੀ ਰਾਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਦੇ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ 'ਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਗੁਰ ਜਸ ਸੁਣਾ ਕੇ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਾਘੀ ਦਾ ਤਿਉਹਾਰ 14 ਜਨਵਰੀ ਨੂੰ ਮਨਾਇਆ ਜਾਵੇਗਾ | 15 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ | ਉਨ੍ਹਾਂ ਕਿਹਾ ਕਿ 12 ਜਨਵਰੀ ਨੂੰ ਸ੍ਰੀ ਨਾਮਦੇਵ ਦਰਬਾਰ ਵਿਖੇ ਸਥਿਤ ਸ਼੍ਰੀ ਨਾਮਦੇਵ ਜੀ ਦੇ ਅੰਤਿਮ ਸਮਾਧੀ ਅਸਥਾਨ 'ਤੇ ਸ਼ਾਮ 7 ਵਜੇ ਜੋਤ ਜਗਾ ਕੇ ਸਲਾਨਾ ਮੇਲੇ ਦੀ ਸ਼ੁਰੂਆਤ ਕੀਤੀ ਜਾਵੇਗੀ | ਇਸ ਮੌਕੇ ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਖਜਾਨਚੀ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪਿ੍ਤਪਾਲ ਸਿੰਘ, ਦਲਜੀਤ ਸਿੰਘ ਬਾਵਾ, ਅਰਵਿੰਦਰ ਸਿੰਘ ਬਾਵਾ, ਇੰਦਰਜੀਤ ਸਿੰਘ ਨਿੱਕੂ, ਮੈਨੇਜਰ ਤਿਰਲੋਚਨ ਸਿੰਘ ਧਾਮੀ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਨਰੇਸ਼ ਕੁਮਾਰ ਬਾਵਾ, ਸਤਨਾਮ ਸਿੰਘ ਕੁੱਕੂ, ਪਿ੍ਤਪਾਲ ਸਿੰਘ, ਅਸ਼ਵਨੀ ਕੁਮਾਰ ਮਿੰਟਾ, ਗੁਰਸਰਨਜੀਤ ਸਿੰਘ, ਅਮਰਜੀਤ ਸਿੰਘ ਬਾਵਾ ਮੈਂਬਰ ਪੰਚਾਇਤ, ਕੰਵਲਜੀਤ ਸਿੰਘ ਬਾਵਾ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੱਟ ਮਥੁਰਾ ਜੀ ਦੀ ਯਾਦ 'ਚ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਮਨਰੇਗਾ ਨੂੰ ਖ਼ਤਮ ਕਰਨਾ ਭਾਰਤ ਦੇ ਸੰਘੀ ਢਾਂਚੇ 'ਤੇ ਹਮਲਾ-ਪਿ੍ੰ. ਸੁਲੱਖਣ ਸਿੰਘ <br/>
Ad Position 24