27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਭੱਟ ਮਥੁਰਾ ਜੀ ਦੀ ਯਾਦ 'ਚ ਧਾਰਮਿਕ ਸਮਾਗਮ <br/>

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਤਰਸੇਮ ਸਿੰਘ ਤੇ ਹਾਜ਼ਰ ਸੰਗਤ | ਅਜੀਤ ਤਸਵੀਰ <br/> 07-01-2026
ਬਟਾਲਾ, 6 ਜਨਵਰੀ (ਸਤਿੰਦਰ ਸਿੰਘ)-ਰਾਇਲ ਅਕੈਡਮੀ ਦੇ ਨਜ਼ਦੀਕ ਹਵੇਲੀ ਭਗਤਾਂ ਦੀ ਵਿਖੇ ਭੱਟ ਮੁਥਰਾ ਜੀ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ | ਸਮਾਜ ਸੇਵੀ ਤੇ ਸਾਬਕਾ ਸਰਪੰਚ ਤਰਸੇਮ ਸਿੰਘ ਫੁੱਲਕੇ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਸਭ ਨਾਲੋਂ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰੂ ਮਹਾਰਾਜ ਦੇ ਚਰਨਾਂ 'ਚ ਅਰਦਾਸ ਤੋਂ ਬਾਅਦ ਰਾਗੀ, ਢਾਡੀ ਤੇ ਕਥਾਵਾਚਕ ਤੋਂ ਇਲਾਵਾ ਸੰਤ ਬਾਬਾ ਹਜ਼ਾਰਾ ਸਿੰਘ ਸੰਗੀਤ ਅਕੈਡਮੀ ਅੱਚਲ ਸਾਹਿਬ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ | ਉਪਰੰਤ ਸਰਵਨ ਸਿੰਘ ਹਸਨਪੁਰ ਵਾਲਿਆਂ ਨੇ ਭੱਟ ਮਥੁਰਾ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਹਰੇਕ ਪ੍ਰਾਣੀ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ, ਕਿਉਂਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਨਾਲ ਜੀਵਨ ਸਫਲ ਹੁੰਦਾ ਹੈ | ਇਸ ਮੌਕੇ ਬਾਬਾ ਅਮਰੀਕ ਸਿੰਘ ਤਲਵੰਡੀ ਬਖਤਾ, ਬਾਬਾ ਬਸੰਤ ਸਿੰਘ ਜੈਤੋਸਰਜਾ, ਬਾਬਾ ਦਵਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਭਾਈ ਤਰਸੇਮ ਸਿੰਘ, ਭਾਈ ਪਰਮਜੀਤ ਸਿੰਘ ਨੇ ਕਿਹਾ ਕਿ ਪ੍ਰਮਾਤਮਾ ਦੀ ਭਗਤੀ ਕਰਕੇ ਭਵ ਸਾਗਰ ਪਾਰ ਹੋਇਆ ਜਾ ਸਕਦਾ ਹੈ | ਭਾਈ ਤਰਸੇਮ ਸਿੰਘ ਨੇ ਦੱਸਿਆ ਕਿ ਜਿੰਨੇ੍ਹ ਵੀ ਭਗਤਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ, ਉਨ੍ਹਾਂ ਦੀ ਯਾਦ ਵਿਚ ਹਰ ਪੂਰਨਮਾਸ਼ੀ 'ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ | ਇਸ ਮੌਕੇ ਸਾਬਕਾ ਸਰਪੰਚ ਕਰਮ ਸਿੰਘ, ਬਾਬਾ ਪਰਮਜੀਤ ਸਿੰਘ ਸੰਗੀਤ ਅਕੈਡਮੀ ਅੱਚਲ ਸਾਹਿਬ, ਬਾਬਾ ਦਵਿੰਦਰ ਸਿੰਘ ਤਲਵੰਡੀ, ਸਤਨਾਮ ਸਿੰਘ ਡਡਿਆਲਾ, ਜਤਿੰਦਰ ਸਿੰਘ ਡਡਿਆਲਾ ਨਜ਼ਾਰਾ, ਬਾਬਾ ਦਵਿੰਦਰ ਸਿੰਘ, ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਉਦੇਸ਼ ਸਰਵਜਨਕ ਪਹੁੰਚ ਨੂੰ ਯਕੀਨੀ ਬਣਾਉਣਾ-ਸਿਵਲ ਸਰਜਨ ਅਗਲੀ ਖ਼ਬਰ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਸੱਦਾ ਪੱਤਰ <br/>
Ad Position 24