07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਗੁਰਦਾਸਪੁਰ ਦੇ ਹਨੰੂਮਾਨ ਚੌਕ 'ਚ ਲੱਗੀਆਂ 200 ਸਟਰੀਟ ਲਾਈਟਾਂ 'ਚੋਂ 120 ਲਾਈਟਾਂ ਬੰਦ

Ad Position 21
No active advertisement
ਅਜੀਤ ਡੈਸਕ 24-01-2026
ਗੁਰਦਾਸਪੁਰ, 23 ਜਨਵਰੀ (ਅਸ਼ੋਕ ਸ਼ਰਮਾ)-ਸਥਾਨਕ ਸ਼ਹਿਰ ਦੀ ਖ਼ੂਬਸੂਰਤੀ ਵਧਾਉਣ ਲਈ ਸਬੰਧਿਤ ਵਿਭਾਗ ਵਲੋਂ ਗੁਰਦਾਸਪੁਰ ਦੇ ਹਨੰੂਮਾਨ ਚੌਕ ਤੋਂ ਭਾਈ ਲਾਲੋ ਚੌਕ ਤੱਕ 200 ਦੇ ਕਰੀਬ ਸਟਰੀਟ ਲਾਈਟਾਂ ਲਗਾਈਆਂ ਸਨ, ਜਿਨ੍ਹਾਂ 'ਚੋਂ 120 ਦੇ ਕਰੀਬ ਲਾਈਟਾਂ ਬੰਦ ਹੋਣ ਕਾਰਨ ਰਾਤ ਸਮੇਂ ਸ਼ਹਿਰ ਅੰਦਰ ਘੁੱਪ ਹਨੇਰਾ ਛਾ ਜਾਂਦਾ ਹੈ | ਜਿਸ ਕਾਰਨ ਲੋਕਾਂ ਨੰੂ ਰਾਤ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਪਾਸੇ ਸਬੰਧਿਤ ਵਿਭਾਗ ਕੋਈ ਧਿਆਨ ਨਹੀਂ ਦੇ ਰਿਹਾ | ਜਿਸ ਕਾਰਨ ਸ਼ਹਿਰ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸ਼ਹਿਰ 'ਚ ਲਾਈਟਾਂ ਬੰਦ ਹੋਣ ਕਰਕੇ ਦੁਕਾਨਾਂ 'ਤੇ ਚੋਰੀਆਂ ਹੋਣ ਦਾ ਭੈਅ ਬਣਿਆ ਰਹਿੰਦਾ ਹੈ | ਜਦੋਂ ਕਿ ਲੋਕ ਰਾਤ ਸਮੇਂ ਸੈਰ ਕਰਨ ਵੀ ਜਾਂਦੇ ਹਨ, ਜਿਸ ਕਰਕੇ ਹਨੇਰੇ 'ਚ ਕੋਈ ਅਣਸੁਖਾਵੀਂ ਘਟਨਾ ਵੀ ਵਾਪਰ ਸਕਦੀ ਹੈ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਦੁਕਾਨਦਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਵੀ ਲਿਆਂਦਾ ਹੈ | ਪਰ ਲਾਈਟਾਂ ਦਾ ਕੋਈ ਹੱਲ ਨਹੀਂ ਹੋਇਆ | ਸਮੂਹ ਦੁਕਾਨਦਾਰਾਂ ਨੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਹਨੰੂਮਾਨ ਚੌਕ ਤੋਂ ਭਾਈ ਲਾਲੋ ਚੌਕ ਤੱਕ 26 ਜਨਵਰੀ ਤੋਂ ਪਹਿਲਾਂ ਸਟਰੀਟ ਲਾਈਟਾਂ ਠੀਕ ਕਰਵਾਉਣ ਦੇ ਸਬੰਧਿਤ ਵਿਭਾਗ ਨੰੂ ਨਿਰਦੇਸ਼ ਜਾਰੀ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਨਵੰਬਰ '84 ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ- ਬੀਬੀ ਕੁਲਵਿੰਦਰ ਕੌਰ... ਅਗਲੀ ਖ਼ਬਰ ਮਹਿਲਾ ਵਿੰਗ ਸਭਾ ਸੁਸਾਇਟੀ ਪਠਾਨਕੋਟ ਨੇ ਦਿੱਤਾ ਮਾਨਵਤਾ ਦੀ ਸੇਵਾ 'ਚ ਆਪਣਾ ਯੋਗਦਾਨ
Ad Position 24
No active advertisement