06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

35820 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ 5 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 24-01-2026
ਗੁਰਦਾਸਪੁਰ, 23 ਜਨਵਰੀ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਜਿਸ ਤਹਿਤ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਸੋਮਰਾਜ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 7500 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6570 ਐਮ.ਐਲ ਤੇ ਇਕ ਹੋਰ ਔਰਤ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਨ੍ਹਾਂ ਖ਼ਿਲਾਫ਼ ਥਾਣਾ ਪੁਰਾਣਾ ਸ਼ਾਲਾ ਵਿਖੇ ਮਾਮਲੇ ਦਰਜ ਕੀਤੇ ਗਏ ਹਨ | ਜਦੋਂ ਕਿ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਦੋ ਵੱਖ- ਵੱਖ ਔਰਤਾਂ ਨੰੂ ਗਿ੍ਫ਼ਤਾਰ ਕਰਕੇ ਦੋਨਾਂ ਪਾਸੋਂ 7500-7500 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ 'ਤੇ ਉਕਤ ਦੋਸ਼ਣਾਂ ਖ਼ਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲੇ ਦਰਜ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਗੁਰਦਾਸਪੁਰ ਸ਼ਹਿਰ ਹੋਇਆ ਜਲਥਲ ਅਗਲੀ ਖ਼ਬਰ ਤੇਜ਼ ਠੰਢੀਆਂ ਹਵਾਵਾਂ ਤੇ ਮੀਂਹ ਨੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ
Ad Position 24
No active advertisement