06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬਸੰਤ ਪੰਚਮੀ ਮੌਕੇ ਤੇਜ਼ ਮੀਂਹ ਪੈਣ ਨਾਲ ਪਤੰਗਬਾਜ਼ੀ ਦੇ ਸ਼ੌਕੀਨਾਂ 'ਚ ਨਿਰਾਸ਼ਾ

Ad Position 21
No active advertisement
ਅਜੀਤ ਡੈਸਕ 24-01-2026
ਨੌਸ਼ਹਿਰਾ ਮੱਝਾ ਸਿੰਘ, 23 ਜਨਵਰੀ (ਰਵੀ ਭਗਤ)-ਬੀਤੇ ਦਿਨ ਬਸੰਤ ਪੰਚਮੀ ਦੇ ਦਿਨ ਮੌਸਮ ਦਾ ਮਿਜ਼ਾਜ ਬਦਲ ਗਿਆ | ਪਿਛਲੇ ਕੁੱਝ ਦਿਨਾਂ ਤੋਂ ਧੁੰਦ ਤੇ ਕੜਾਕੇ ਦੀ ਠੰਢ ਘਟਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਸੀ, ਪਰ ਹੁਣ ਬਦਲੇ ਮੌਸਮ ਨੇ ਮੁੜ ਠੰਢ ਦਾ ਅਹਿਸਾਸ ਕਰਵਾ ਦਿੱਤਾ ਹੈ | ਕਸਬਾ ਨੌਸ਼ਹਿਰਾ ਮੱਝਾ ਸਿੰਘ ਸਮੇਤ ਨੇੜਲੇ ਪਿੰਡਾਂ ਵਿਚ ਬੱਦਲ ਛਾਏ ਰਹੇ ਅਤੇ ਰਾਤ ਦੇ ਸਮੇਂ ਮੀਂਹ ਸ਼ੁਰੂ ਹੋ ਗਿਆ, ਜੋ ਸਵੇਰ ਤੱਕ ਲਗਾਤਾਰ ਜਾਰੀ ਰਿਹਾ | ਮੀਂਹ ਦੇ ਕਾਰਨ ਬੱਸ ਅੱਡੇ ਦੇ ਨੇੜੇ ਤੇ ਕਈ ਹੋਰ ਸੜਕਾਂ 'ਤੇ ਪਾਣੀ ਇਕੱਠਾ ਹੋ ਗਿਆ, ਜਿਸ ਨਾਲ ਆਵਾਜਾਈ 'ਚ ਮੁਸ਼ਕਲਾਂ ਦੇਖਣ ਨੂੰ ਮਿਲੀਆਂ | ਨਿਰਾਸ਼ ਨੌਜਵਾਨਾਂ ਨੇ ਕਿਹਾ ਕਿ ਉਹ ਬਸੰਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਪਰ ਮੌਸਮ ਨੇ ਸਾਥ ਨਹੀਂ ਦਿੱਤਾ | ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਲਈ ਨੌਜਵਾਨਾਂ ਤੇ ਬੱਚਿਆਂ ਵਲੋਂ ਪਹਿਲਾਂ ਹੀ ਪਤੰਗਾਂ ਅਤੇ ਡੋਰਾਂ ਦੀ ਖਰੀਦਦਾਰੀ ਕੀਤੀ ਸੀ, ਪਰ ਅਚਾਨਕ ਬਦਲੇ ਮੌਸਮ ਤੇ ਲਗਾਤਾਰ ਮੀਂਹ ਨੇ ਪਤੰਗਬਾਜ਼ੀ ਦਾ ਸਾਰਾ ਚਾਅ ਕਿਰਕਰਾ ਕਰ ਦਿੱਤਾ | ਮੌਸਮ ਮਾਹਿਰਾਂ ਦੇ ਅਨੁਸਾਰ ਇਸ ਬਦਲਾਅ ਨਾਲ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਮੁੜ ਗਿਰਾਵਟ ਆ ਸਕਦੀ ਹੈ | ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਮੀਂਹ ਹਾੜੀ ਦੀ ਮੁੱਖ ਫ਼ਸਲ ਕਣਕ ਲਈ ਲਾਹੇਵੰਦ ਸਾਬਿਤ ਹੋਵੇਗਾ | ਪਿਛਲੇ ਦਿਨਾਂ 'ਚ ਠੰਢ ਘਟਣ ਕਾਰਨ ਤਾਪਮਾਨ ਵਿਚ ਵਾਧਾ ਹੋ ਰਿਹਾ ਸੀ, ਜੋ ਫ਼ਸਲ ਲਈ ਨੁਕਸਾਨਦਾਇਕ ਹੋ ਸਕਦਾ ਸੀ, ਪਰ ਹੁਣ ਬਰਸਾਤ ਪੈਣ ਨਾਲ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜੋ ਫ਼ਸਲ ਲਈ ਲਾਹੇਵੰਦ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਮੀਂਹ ਨੇ ਫਿੱਕਾ ਕੀਤਾ ਬਸੰਤ ਪੰਚਮੀ ਦਾ ਤਿਉਹਾਰ-ਦੁਕਾਨਦਾਰਾਂ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਗੁਰਦਾਸਪੁਰ ਸ਼ਹਿਰ ਹੋਇਆ ਜਲਥਲ
Ad Position 24
No active advertisement