ਗੁਰਦਾਸਪੁਰ, 23 ਜਨਵਰੀ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਡਾਇਰੈਕਟਰ ਗਗਨਦੀਪ ਸਿੰਘ ਤੇ ਪਿ੍ੰਸੀਪਲ ਊਸ਼ਾ ਸ਼ਰਮਾ ਦੀ ਅਗਵਾਈ ਹੇਠ ਸਕੂਲ ਪ੍ਰਬੰਧਕ ਕਮੇਟੀ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਦੌਰਾਨ ਸਕੂਲ ਅੰਦਰ ਹਵਨ ਯੱਗ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਆਰੰਭ ਮਾਂ ਸਰਸਵਤੀ ਪੂਜਣ ਨਾਲ ਕੀਤਾ ਗਿਆ | ਜਦੋਂ ਕਿ ਵਿਦਿਆਰਥੀਆਂ ਵਲੋਂ ਇਸ ਤਿਉਹਾਰਾਂ ਨਾਲ ਸਬੰਧਿਤ ਵੱਖ-ਵੱਖ ਕਲਾਕਾਰੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਦੱਸਿਆ | ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |