19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜ਼ਿਲ੍ਹਾ ਭਾਜਪਾ ਵਲੋਂ ਨਵੀਂ ਕਾਰਜਕਾਰਨੀ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 25-01-2026
ਪਠਾਨਕੋਟ, 24 ਜਨਵਰੀ (ਸੰਧੂ)-ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਵਿਚ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਰਾਕੇਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਭਾਜਪਾ ਆਗੂਆਂ ਨੇ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ | ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਨਵ-ਨਿਯੁਕਤ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਿਸੇ ਵੀ ਅਹੁਦੇ 'ਤੇ ਮਹੱਤਵਪੂਰਨ ਜ਼ਿੰਮੇਵਾਰੀ ਹੁੰਦੀ ਹੈ | ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਜਨਤਾ ਨੂੰ 'ਜੀ ਰਾਮ ਜੀ' ਯੋਜਨਾ ਬਾਰੇ ਜਾਣੂ ਕਰਵਾਉਣ ਦੀ ਅਪੀਲ ਕੀਤੀ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਠਾਨਕੋਟ ਨਗਰ ਨਿਗਮ ਅਤੇ ਸੁਜਾਨਪੁਰ ਨਗਰ ਕੌਂਸਲ ਦੀਆਂ ਚੋਣਾਂ 'ਤੇ ਚਰਚਾ ਕੀਤੀ ਗਈ ਅਤੇ ਭਾਜਪਾ ਨੂੰ ਸਾਰੀਆਂ ਸੀਟਾਂ 'ਤੇ ਭਾਰੀ ਜਿੱਤ ਪ੍ਰਾਪਤ ਕਰਨ ਲਈ ਰਣਨੀਤੀ ਬਣਾਈ ਗਈ | ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਮੀਟਿੰਗ ਨੂੰ ਸਫਲ ਬਣਾਉਣ ਲਈ ਭਾਜਪਾ ਲੀਡਰਸ਼ਿਪ ਅਤੇ ਮੌਜੂਦ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਸੀਮਾ ਦੇਵੀ, ਜਨਰਲ ਸਕੱਤਰ ਵਿਨੋਦ ਧੀਮਾਨ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਜਨਰਲ ਸਕੱਤਰ ਰਾਜਕੁਮਾਰ ਬਿੱਟੂ, ਅਨਿਲ ਰਾਮਪਾਲ, ਸਤੀਸ਼ ਮਹਾਜਨ, ਜ਼ਿਲ੍ਹਾ ਪਠਾਨਕੋਟ ਦੇ ਸਾਰੇ ਮੰਡਲਾਂ ਦੇ ਮੰਡਲ ਪ੍ਰਧਾਨ ਤੇ ਉਨ੍ਹਾਂ ਦੇ ਜਨਰਲ ਸਕੱਤਰ, ਮੀਡੀਆ ਇੰਚਾਰਜ ਦੀਪਕ ਸਲਵਾਨ, ਵਿਪਿਨ ਮਹਾਜਨ, ਰੂਪਾ ਪ੍ਰਧਾਨ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨਵਾਂ ਮੀਲ ਪੱਥਰ ਸਾਬਤ ਹੋਵੇਗੀ-ਚੇਅਰਮੈਨ ਸੌਰਭ ਬਹਿਲ ਅਗਲੀ ਖ਼ਬਰ ਇਨਰਵੀਲ੍ਹ ਕਲੱਬ ਪਠਾਨਕੋਟ ਨੇ ਬਸੰਤ ਪੰਚਮੀ ਮਨਾਈ
Ad Position 24