ਤਿੱਬੜ, 24 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਵਿਖੇ ਕਿਰਨਦੀਪ ਕੌਰ ਨੇ ਨਵੀਂ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਵੁਮੈਨ ਸੈੱਲ ਗੁਰਦਾਸਪੁਰ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਥਾਣਾ ਤਿੱਬੜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਕੇ ਸੇਵਾ ਸ਼ੁਰੂ ਕਰ ਦਿੱਤੀ ਹੈ | ਨਵ ਨਿਯੁਕਤ ਥਾਣਾ ਮੁਖੀ ਕਿਰਨਦੀਪ ਕੌਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ 'ਤੇ ਸਖਤ ਸ਼ਿਕੰਜਾ ਕੱਸਿਆ ਜਾਵੇਗਾ | ਉਨ੍ਹਾਂ ਇਲਾਕੇ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝਾ ਕੀਤਾ ਜਾਵੇ ਅਤੇ ਉਨ੍ਹਾਂ ਦੀ ਪਹਿਚਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਚੋਰਾਂ ਅਤੇ ਹੋਰ ਗੈਰ ਸਮਾਜਿਕ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਅਨਸਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |