20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਐੱਸ. ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ

Ad Position 21
No active advertisement
ਅਜੀਤ ਡੈਸਕ 25-01-2026
ਬਟਾਲਾ, 24 ਜਨਵਰੀ (ਸਤਿੰਦਰ ਸਿੰਘ)-ਐੱਸ. ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ 'ਚ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸਾਹ ਤੇ ਦੇਸ਼ ਭਗਤੀ ਦੀ ਭਾਵਨਾ ਦੇ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਤਿਰੰਗਾ ਲਹਿਰਾਉਣ ਦੇ ਨਾਲ ਹੋਈ, ਜਿਸ ਨੂੰ ਸਕੂਲ ਦੀ ਪਿ੍ੰਸੀਪਲ ਕੋਮਲ ਅਗਰਵਾਲ ਤੇ ਉਪ ਪਿ੍ੰਸੀਪਲ ਕਪਿਲ ਸ਼ਰਮਾ ਦੁਆਰਾ ਸੰਪੰਨ ਕਰਵਾਇਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਐੱਮ. ਐੱਲ. ਸ਼ਰਮਾ (ਨੈਸ਼ਨਲ ਐਵਾਰਡੀ), ਚੇਅਰਮੈਨ ਡਾਕਟਰ ਰਾਜੇਸ਼ ਸ਼ਰਮਾ ਤੇ ਕੋਆਰਡੀਨੇਟਰ ਡਾਕਟਰ ਸ਼੍ਰੀਮਤੀ ਸ਼ਾਲਿਨੀ ਸ਼ਰਮਾ ਵਿਸ਼ੇਸ਼ ਰੂਪ ਵਿਚ ਮੌਜੂਦ ਰਹੇ | ਆਏ ਹੋਏ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੇ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸੱਚਾ ਤੇ ਜਿੰਮੇਦਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | 6ਵੀਂ ਤੋਂ 9ਵੀਂ ਜਮਾਤ ਦੀ ਲੜਕੀਆਂ ਦੁਆਰਾ ਦੇਸ਼ ਭਗਤੀ ਨਾਲ ਸੰਬੰਧਿਤ ਸੰਸਕਿ੍ਤਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਦੇਸ਼ ਭਗਤੀ, ਗੀਤ, ਭਾਸ਼ਨ, ਕਵਿਤਾ, ਪਾਠ ਤੇ ਰੰਗਾਰੰਗ ਪ੍ਰੋਗਰਾਮ ਆਦਿ ਪੇਸ਼ ਕੀਤੇ ਗਏ | ਬੱਚਿਆਂ ਦੀ ਮੌਜ਼ੂਦਗੀ 'ਚ ਦੇਸ਼ ਪ੍ਰਤੀ ਪ੍ਰੇਮ, ਏਕਤਾ ਤੇ ਅਖੰਡਤਾ ਦੀ ਝਲਕ ਸਾਫ਼ ਦਿਖਾਈ ਦਿੱਤੀ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਸ੍ਰੀਮਤੀ ਕੋਮਲ ਅਗਰਵਾਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਹੋ-ਜਿਹੇ ਪ੍ਰੋਗਰਾਮ ਬੱਚਿਆਂ ਵਿਚ ਦੇਸ਼ ਭਗਤੀ ਦੀ ਭਾਵਨਾ ਜਾਗਿ੍ਤ ਕਰਦੇ ਹਨ ਤੇ ਉਨ੍ਹਾਂ ਨੂੰ ਆਪਣੇ ਕਰਤੱਵਾਂ ਦੀ ਪ੍ਰਤੀ ਜਾਣੂ ਬਣਾਉਂਦੇ ਹਨ | ਪ੍ਰੋਗਰਾਮ ਦਾ ਅੰਤ ਜੈ ਹਿੰਦ ਦੇ ਨਾਅਰਿਆਂ ਦੇ ਨਾਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਦਾਸ ਅਕੈਡਮੀ ਗਾਦੜੀਆਂ ਦੇ ਸਾਲਾਨਾ ਸਮਾਗਮ 'ਚ ਪ੍ਰਤਾਪ ਸਿੰਘ ਬਾਜਵਾ ਨੇ ਇਨਾਮ ਕੀਤੇ ਤਕਸੀਮ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ 2 ਵਿਅਕਤੀ ਗਿ੍ਫ਼ਤਾਰ
Ad Position 24