ਗੁਰਦਾਸਪੁਰ, 24 ਜਨਵਰੀ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਗਸ਼ਤ ਦੌਰਾਨ ਦੋ ਨੌਜਵਾਨਾਂ ਨੰੂ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀ ਪੁਆਇੰਟ 'ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਕਿ ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀ ਬਲਜਿੰਦਰ ਸਿੰਘ ਤੇ ਬਲਜੀਤ ਸਿੰਘ ਨੰੂ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੋਵਾਂ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਦੋਵਾਂ ਨੰੂ ਗਿ੍ਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |