ਬਟਾਲਾ, 24 ਜਨਵਰੀ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ. ਬੀ. ਐੱਸ. ਈ.) ਕਾਦੀਆਂ ਵਿਖੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਤਿਰੰਗੇ ਝੰਡੇ ਨੂੰ ਸਲਾਮੀ ਦੇ ਕੇ ਕੀਤੀ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਨਾਲ ਸੰਬੰਧਿਤ ਭਾਸ਼ਨ, ਕਵਿਤਾਵਾਂ, ਗੀਤ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਪੇਸ਼ਕਾਰੀਆਂ ਕੀਤੀਆਂ ਗਈਆਂ | ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਰਾਹੀਂ ਸੰਵਿਧਾਨਿਕ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਤੇ ਬੱਚਿਆਂ ਦੇ ਇਸ ਦੇਸ਼ ਭਗਤੀ ਦੇ ਪ੍ਰੋਗਰਾਮ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਇਸ ਦਿਨ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਸਾਨੂੰ ਆਪਣੇ ਦੇਸ਼ ਪ੍ਰਤੀ ਹਮੇਸ਼ਾ ਵਫ਼ਾਦਾਰ ਰਹਿਣਾ ਚਾਹੀਦਾ ਹੈ | ਇਸ ਮੌਕੇ ਪਿ੍ੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਸੀਂ ਲੋਕਤੰਤਰ ਭਾਰਤ ਦੇ ਵਾਸੀ ਹਾਂ | ਸਾਨੂੰ ਹਮੇਸ਼ਾ ਹੀ ਸੰਵਿਧਾਨ ਵਿਚ ਦੱਸੇ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਮਹਿਕਪ੍ਰੀਤ ਕੌਰ, ਨਵਨੀਤ, ਗੁਰਪ੍ਰੀਤ ਅਤੇ ਸਮੂਹ ਸਟਾਫ਼ ਹਾਜ਼ਰ ਸਨ |