ਗੁਰਦਾਸਪੁਰ, 24 ਜਨਵਰੀ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਨੇ ਦੱਸਿਆ ਕਿ ਸੂਬੇ ਭਰ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ ਹੋ ਗਈ ਹੈ, ਇਸ ਦਾ ਲਾਭ ਪੰਜਾਬ ਦੇ ਸਾਰੇ ਨਾਗਰਿਕਾਂ ਨੰੂ ਮਿਲੇਗਾ | ਰਮਨ ਬਹਿਲ ਵਲੋਂ ਆਪਣੇ ਦਫ਼ਤਰ ਵਿਖੇ ਸਾਥੀਆਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਆਗਾਜ਼ ਵਿਚ ਆਨਲਾਈਨ ਹਿੱਸਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਦੀ ਇਲਾਜ ਦੇ ਖ਼ਰਚ ਦੀ ਚਿੰਤਾ ਖ਼ਤਮ ਕੀਤੀ ਹੈ | ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਹੁਣ ਬਿਨ੍ਹਾਂ ਸ਼ਰਤ ਹਰ ਛੋਟੀ ਤੋਂ ਵੱਡੀ ਬਿਮਾਰੀ ਦਾ ਇਲਾਜ ਤੇ ਆਪ੍ਰੇਸ਼ਨ ਮੁਫ਼ਤ ਤੇ ਕੈਸ਼ਲੈਸ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ | ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ ਜੋ ਕੁਝ ਖ਼ਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ | ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ | ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਸੁੱਚਾ ਸਿੰਘ ਮੁਲਤਾਨੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਦਿ ਹਾਜ਼ਰ ਸਨ |