21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

'ਮਨਰੇਗਾ ਬਚਾਓ ਸੰਗਰਾਮ' ਤਹਿਤ ਰੰਗੜ ਨੰਗਲ ਦੀ ਅਗਵਾਈ 'ਚ ਮੀਟਿੰਗ

Ad Position 21
No active advertisement
ਅਜੀਤ ਡੈਸਕ 25-01-2026
ਘੁਮਾਣ, 24 ਜਨਵਰੀ (ਬੰਮਰਾਹ)-ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਮਨਰੇਗਾ ਬਚਾਓ ਸੰਗਰਾਮ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ 'ਚ ਪਿੰਡ ਖੋਖੋਵਾਲ ਵਿਖੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਮਨਰੇਗਾ ਵਿਚ ਤਬਦੀਲੀਆਂ ਕਰਨਾ ਗਰੀਬ ਮਜ਼ਦੂਰਾਂ ਨਾਲ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਗਰੀਬ ਤੇ ਮਜ਼ਦੂਰਾਂ ਦਾ ਕਦੇ ਵੀ ਭਲਾ ਨਹੀਂ ਸੋਚ ਸਕਦੀ, ਕਿਉਂਕਿ ਇਹ ਸਰਕਾਰ ਨੂੰ ਸਿਰਫ ਕਾਰਪੋਰੇਟ ਘਰਾਣਿਆਂ ਅੰਬਾਨੀਆਂ ਤੇ ਅੰਡਾਨੀਆਂ ਦੀ ਚਿੰਤਾ ਹੈ | ਕੇਂਦਰ ਸਰਕਾਰ ਦੇਸ਼ ਨੂੰ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਸੌਂਪਣ ਜਾ ਰਹੀ ਹੈ | ਉਨ੍ਹਾਂ ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ ਲੋਕਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਸਾਬਕਾ ਸਰਪੰਚ ਬਚਿੱਤਰ ਸਿੰਘ ਜਾਲੀਆਂ, ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ, ਜੋਗਿੰਦਰ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਰਵਿੰਦਰ ਸਿੰਘ, ਪਰਗਟ ਸਿੰਘ, ਬਲਕਾਰ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਅਮਰਜੀਤ ਸਿੰਘ, ਰਿੰਕੂ ਸਿੰਘ, ਨੱਥਾ ਸਿੰਘ, ਬੀਰ ਸਿੰਘ, ਲਾਭ ਸਿੰਘ, ਰੂੜ ਸਿੰਘ, ਕਲਵੰਤ ਸਿੰਘ, ਰਤਨ ਸਿੰਘ, ਸਿੰਕਦਰ ਸਿੰਘ, ਜਗਤਾਰ ਸਿੰਘ, ਤਰਸੇਮ ਸਿੰਘ, ਰਾਜੂ ਸਿੰਘ, ਸੇਵਕ ਸਿੰਘ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਅਜੀਤ ਸਿੰਘ, ਕਰਮਜੀਤ ਸਿੰਘ, ਅਜੀਤਪਾਲ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਦਲਜੀਤ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਕਰਨਦੀਪ ਸਿੰਘ, ਰਾਜਵੰਤ ਸਿੰਘ ਭੁਪਿੰਦਰ ਸਿੰਘ, ਸ਼ਾਮ ਸਿੰਘ, ਬਿੰਦਰ ਸਿੰਘ, ਹਰਜੀਤ ਸਿੰਘ, ਕੁਲਵਿੰਦਰ ਸਿੰਘ ਕਾਲਾ, ਤਿਲਕ ਸਿੰਘ, ਸਰਵਣ ਸਿੰਘ, ਗੁਰਮੀਤ ਕੌਰ, ਨੀਲਮ ਕੌਰ, ਨਸੀਬ ਕੌਰ, ਮਨਪ੍ਰੀਤ ਕੌਰ, ਅਮਰਜੀਤ ਕੌਰ, ਦਲਜੀਤ ਕੌਰ, ਦਵਿੰਦਰ ਕੌਰ, ਕਸ਼ਮੀਰ ਕੌਰ, ਨਵਨੀਤ ਕੌਰ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਪੰਨੂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਾਂਗੇ- ਰਾਜੂ ਆੜ੍ਹਤੀ ਕਾਲਾ ਅਫਗਾਨਾ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
Ad Position 24