ਕਿਲ੍ਹਾ ਲਾਲ ਸਿੰਘ, 24 ਜਨਵਰੀ (ਬਲਬੀਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਿਹਤ ਭਲਾਈ ਬੀਮਾ ਯੋਜਨਾ ਦੀ ਜੋ ਸ਼ੁਰੂਆਤ ਕੀਤੀ ਹੈ, ਇਸ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ 10 ਲੱਖ ਤੱਕ ਦਾ ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮੁਫ਼ਤ ਇਲਾਜ ਹੋਵੇਗਾ, ਜਿਸ ਨਾਲ ਪੰਜਾਬੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਰਪੰਚ ਪਲਵਿੰਦਰ ਸਿੰਘ ਕਾਹਲੋਂ, ਸਰਪੰਚ ਗੁਰਪ੍ਰੀਤ ਸਿੰਘ ਕਾਹਲੋਂ, ਬਲਾਕ ਸੰਮਤੀ ਮੈਂਬਰ ਬਿਕਰਮਜੀਤ ਸਿੰਘ ਸੰਧੂ ਨੇ ਲੋਕਾਂ ਦੇ ਇਕੱਠ ਨੂੰ ਜਾਗਰੂਕ ਕਰਦਿਆਂ ਕੀਤਾ | ਇਨ੍ਹਾਂ ਆਗੂਆਂ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਹੈ ਤੇ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ, ਹਰ ਇਕ ਨੂੰ ਇਸ ਯੋਜਨਾ ਦਾ ਬਰਾਬਰ ਲਾਭ ਮਿਲੇਗਾ | ਇਸ ਮੌਕੇ ਪੰਚ ਗੁਰਦੀਪ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਮੰਗੇਸ਼ ਕੁਮਾਰ, ਦਿਲਬਾਗ ਸਿੰਘ ਸ਼ਾਹ, ਕਸ਼ਮੀਰ ਸਿੰਘ ਪਨੂੰ, ਬਲਵਿੰਦਰ ਸਿੰਘ, ਪੰਚ ਦਿਲਬਾਗ ਸਿੰਘ, ਰਣਜੀਤ ਸਿੰਘ ਪੱਪੂ, ਹਰਜਿੰਦਰ ਸਿੰਘ, ਪਲਵਿੰਦਰ ਸਿੰਘ ਪੰਚ, ਮਨਜੀਤ ਸਿੰਘ ਪੰਚ, ਕਾਕੂ ਸਿੰਘ, ਹਰਦੀਪ ਸਿੰਘ, ਧਰਮ ਸਿੰਘ, ਰਿੱਕੀ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |