21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਨੂੰ ਬਰੀ ਕੀਤੀ ਜਾਣਾ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਬਰਾਬਰ- ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 25-01-2026
ਵਡਾਲਾ ਗ੍ਰੰਥੀਆਂ, 24 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਜਸਵੰਤ ਸਿੰਘ ਕਾਹਲੋਂ ਤੇ ਤਰਲੋਚਨ ਸਿੰਘ ਸਤਕੋਹਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦਿੱਲੀ ਦੀ ਅਦਾਲਤ ਵਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਦੀ ਭਰਪੂਰ ਨਿਖੇਦੀ ਕੀਤੀ | ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸਮੂਹ ਸਿੱਖ ਕੌਮ ਦੇ ਦਿਲਾਂ 'ਤੇ ਡੂੰਘੇ ਜ਼ਖ਼ਮ ਲੱਗੇ ਹਨ ਤੇ ਇਨਸਾਫ਼ ਪ੍ਰਣਾਲੀ 'ਤੇ ਭਰੋਸਾ ਘੱਟ ਗਿਆ ਹੈ | ਆਗੂਆਂ ਨੇ ਕਿਹਾ ਕਿ ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ ਦੀ ਹੱਤਿਆ ਹੋਈ, ਘਰ-ਬਾਰ ਸਾੜੇ ਗਏ ਤੇ ਅਨੇਕ ਪਰਿਵਾਰ ਅੱਜ ਤੱਕ ਇਨਸਾਫ਼ ਦੀ ਉਡੀਕ ਕਰ ਰਹੇ ਹਨ | ਅਜਿਹੇ ਸੰਵੇਦਨਸ਼ੀਲ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕਰ ਦੇਣਾ ਪੀੜਤ ਪਰਿਵਾਰਾਂ ਦੀ ਪੀੜ ਨੂੰ ਅਣਦੇਖਾ ਕਰਨ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਦੰਗਿਆਂ ਨਾਲ ਸਬੰਧਤ ਹੋਰ ਕਤਲ ਕੇਸਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੂੰ ਜਨਕਪੁਰੀ ਤੇ ਵਿਕਾਸਪੁਰੀ ਖੇਤਰਾਂ ਵਿਚ ਹਿੰਸਾ ਭੜਕਾਉਣ ਦੇ ਦੋਸ਼ਾਂ ਤੋਂ ਕਿਸ ਆਧਾਰ 'ਤੇ ਬਰੀ ਕੀਤਾ ਗਿਆ ਹੈ, ਜਿਸ ਬਾਰੇ ਸਿੱਖ ਕੌਮ ਵਿਚ ਕਈ ਤਰ੍ਹਾਂ ਦੇ ਸ਼ੰਕੇ ਹਨ |
Ad Position 22
No active advertisement
ਪਿਛਲੀ ਖ਼ਬਰ ਮੌਜੋਵਾਲ ਪੰਚਾਇਤ ਤੋਂ ਸਰਪੰਚ ਬਣੇ ਹਰਦੀਪ ਸਿੰਘ ਮਠਾਰੂ ਤੇ ਪੰਚਾਂ ਦਾ ਪਿੰਡ 'ਚ ਭਰਵਾਂ ਸਵਾਗਤ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਲੋਕਾਂ ਲਈ ਵਰਦਾਨ- 'ਆਪ' ਆਗੂ
Ad Position 24