ਗੁਰਦਾਸਪੁਰ, 24 ਜਨਵਰੀ (ਗੁਰਪ੍ਰਤਾਪ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ ਦੀ ਅਗਵਾਈ ਹੇਠ ਨਾਰੀ ਸ਼ਕਤੀ ਕੇਂਦਰ ਵਿਖੇ 'ਪੋਸ਼ਣ ਵੀ ਪੜ੍ਹਾਈ ਵੀ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿਚ 0 ਤੋਂ 6 ਸਾਲ ਦੇ ਬੱਚਿਆਂ ਨੂੰ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦੇਣ ਲਈ ਆਂਗਣਵਾੜੀ ਵਰਕਰਾਂ ਨੂੰ ਪ੍ਰੇਰਿਤ ਕਰਨਾ ਹੈ ਤਾਂ ਜੋ ਆਂਗਣਵਾੜੀ ਸੈਂਟਰਾਂ 'ਚ ਬੱਚਿਆ ਦਾ ਸਰਵਪੱਖੀ ਵਿਕਾਸ ਦੇ ਉਦੇਸ਼ ਨੰੂ ਪ੍ਰਾਪਤ ਕੀਤਾ ਜਾ ਸਕੇ ਤੇ ਸਕਸ਼ਮ ਸੈਂਟਰਾਂ ਨੂੰ ਲਰਨਿੰਗ ਸੈਂਟਰਾਂ ਵਜੋਂ ਵਿਕਸਿਤ ਕੀਤਾ ਜਾ ਸਕੇ | ਇਸ ਨੂੰ ਮੁੱਖ ਰੱਖਦੇ ਹੋਏ ਪੋਸ਼ਣ 2.0 ਤਹਿਤ ਵਰਕਰਾਂ ਨੂੰ ਬੱਚਿਆਂ ਦੀ ਚੰਗੀ ਸਿਹਤ, ਚੰਗੇ ਪੋਸ਼ਣ, ਬੱਚਿਆ ਦੀ ਸੁਰੱਖਿਆ, ਗੁਣਵੱਤਾ, ਸਰਵਪੱਖੀ ਵਿਕਾਸ ਤੇ ਦਿਵਿਆਂਗ ਬੱਚਿਆਂ ਦੇ ਵਿਕਾਸ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਤੇ ਵੱਖ-ਵੱਖ ਬਲਾਕਾਂ ਵਿਚ 4 ਬੈਚਾਂ 'ਚ ਟ੍ਰੇਨਿੰਗ ਮੁਕੰਮਲ ਕਰਵਾਈ ਜਾਵੇਗੀ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਕਮਲਪ੍ਰੀਤ ਕੌਰ, ਸੁਪਰਵਾਈਜ਼ਰ ਨਵਪ੍ਰੀਤ ਕੌਰ, ਰਾਜਵਿੰਦਰ ਕੌਰ ਤੇ ਵਰਿੰਦਰ ਕੌਰ, ਬਲਜਿੰਦਰ ਸਿੰਘ, ਗਗਨਦੀਪ, ਅੰਕੁਸ਼ ਸ਼ਰਮਾ, ਹਰਪ੍ਰੀਤ ਕੌਰ ਅੱਤਰੀ, ਪ੍ਰਥਮ ਐਜੂਕੇਸ਼ਨ ਫਾੳਾੂਡੇਸ਼ਨ ਟੀਮ ਤੋਂ ਅੰਜਲੀ ਸ਼ਰਮਾ ਅਤੇ ਕਾਮਨੀ ਠਾਕੁਰ ਵਲੋਂ ਵੀ ਟ੍ਰੇਨਿੰਗ 'ਚ ਹਿੱਸਾ ਲਿਆ ਗਿਆ |