12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਰਵਿੰਦਰਾ ਮਾਡਰਨ ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਸਕੂਲ ਖੇਡਾਂ 'ਚੋਂ ਹਾਸਿਲ ਕੀਤਾ ਸਿਲਵਰ ਮੈਡਲ

Ad Position 21
No active advertisement
ਅਜੀਤ ਡੈਸਕ 26-01-2026
ਗੁਰਦਾਸਪੁਰ, 25 ਜਨਵਰੀ (ਚੱਕਰਾਜਾ)-ਰਵਿੰਦਰਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ 69ਵੀਂਆਂ ਨੈਸ਼ਨਲ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਗੁਰਿੰਦਰਜੀਤ ਸਿੰਘ ਰੰਧਾਵਾ ਤੇ ਪਿ੍ੰਸੀਪਲ ਲਵਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਲਵਿਸ਼ ਥਾਪਾ ਨੇ 69ਵੀਂਆਂ ਨੈਸ਼ਨਲ ਸਕੂਲ ਖੇਡਾਂ ਜੂਡੋ ਅੰਡਰ-14 ਸਾਲ ਲੜਕੇ ਗਰੁੱਪ 'ਚ 45 ਕਿੱਲੋ ਭਾਰ ਵਰਗ 'ਚੋਂ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਵਿਦਿਆਰਥੀ ਤੇ ਮਾਪਿਆਂ ਨੰੂ ਵਧਾਈ ਦਿੱਤੀ ਤੇ ਸਕੂਹ ਪਹੁੰਚਣ 'ਤੇ ਵਿਦਿਆਰਥੀ ਲਵਿਸ਼ ਥਾਪਾ ਦਾ ਨਿੱਘਾ ਸਵਾਗਤ ਕੀਤਾ ਤੇ ਹੋਰਨਾਂ ਵਿਦਿਆਰਥੀਆਂ ਨੰੂ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਲਾਈਟਾਂ ਦੇ ਪੋਲਾਂ 'ਤੇ ਲੱਗੇ ਇਸ਼ਤਿਹਾਰਬਾਜ਼ੀ ਦੇ ਬੋਰਡ ਸ਼ਹਿਰ ਦੀ ਦਿੱਖ ਨੰੂ ਕਰ ਰਹੇ ਖ਼ਰਾਬ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ
Ad Position 24