12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-01-2026
ਧਾਰੀਵਾਲ, 25 ਜਨਵਰੀ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਸ਼੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਡਾਇਰੈਕਟਰ ਅਮਰਜੀਤ ਸਿੰਘ ਚਾਹਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਆਈ.ਟੀ.ਆਈ. ਦੇ ਪਿ੍ੰਸੀਪਲ ਪ੍ਰੀਤਮ ਸਿੰਘ ਵੀ ਮੌਜ਼ੂਦ ਸਨ | ਵਿਦਿਆਰਥੀਆਂ ਵਲੋਂ ਪਰੇਡ ਕੀਤੀ ਗਈ, ਉਪਰੰਤ ਰਾਸ਼ਟਰੀ ਗਾਣ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ 'ਚ ਅਜੀਤ ਹਾਊਸ ਦੇ ਵਿਦਿਆਰਥੀਆਂ ਨੇ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ | ਜੁਝਾਰ ਹਾਊਸ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ | ਜ਼ੋਰਾਵਰ ਹਾਊਸ ਦੀਆਂ ਵਿਦਿਆਰਥਣਾਂ ਨੇ ਕੱਥਕ ਨਾਚ ਤੇ ਫਤਹਿ ਹਾਊਸ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਦੇ ਲਿਟਲ ਸਪਰਾਊਟਸ ਦੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ 'ਚ ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦੀ ਲੀਫ਼ ਪੇਂਟਿੰਗ, ਐੱਲ ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦੀ ਹੈਂਡ ਪੇਂਟਿੰਗ ਤੇ ਨਰਸਰੀ ਜਮਾਤ ਦੇ ਵਿਦਿਆਰਥੀਆਂ ਦੀ ਝੰਡੇ ਵਿਚ ਰੰਗ ਭਰੋ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਪਿ੍ੰਸੀਪਲ ਸ਼੍ਰੀਮਤੀ ਕਿਰਨ ਕੇਸਰ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼:- ਸੁਖਵਿੰਦਰ ਸਿੰਘ ਕਲੇਰ ਖੁਰਦ ਅਗਲੀ ਖ਼ਬਰ ਵੁੱਡ ਬਲਾਜ਼ਮ ਸਕੂਲ ਬਟਾਲਾ 'ਚ ਗਣਤੰਤਰ ਦਿਵਸ ਮਨਾਇਆ
Ad Position 24