ਹਰਚੋਵਾਲ, 25 ਜਨਵਰੀ (ਭਾਮ, ਢਿੱਲੋਂ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਲੋਕਾਂ ਲਈ ਇਕ ਮੀਲ ਪੱਥਰ ਸਾਬਿਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਰਚੋਵਾਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜ ਰਾਣੀ ਤੇ ਉਨ੍ਹਾਂ ਦੇ ਪਤੀ ਇਕਬਾਲ ਮਸੀਹ ਸਾ. ਸਰਪੰਚ ਭਾਮੜੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੇ ਕੇ ਉਨ੍ਹਾਂ ਦੇ ਦਿਲ ਜਿੱਤ ਲਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਸਿਹਤ ਬੀਮਾ ਯੋਜਨਾ ਦੇਣ ਵਾਲਾ ਦੇਸ਼ ਦਾ ਜੋ ਪਹਿਲਾ ਸੂਬਾ ਬਣਿਆ ਹੈ, ਇਹ ਸਭ ਮੁੱਖ ਮੰਤਰੀ ਭਗਵੰਤ ਮਾਨ ਦੀ