13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਹੋ ਰਹੀ ਵਰਦਾਨ ਸਾਬਤ-ਗੁਰਦੀਪ ਸਿੰਘ/ਮੇਜਰ ਸਿੰਘ

Ad Position 21
No active advertisement
ਅਜੀਤ ਡੈਸਕ 26-01-2026
ਤਿੱਬੜ, 25 ਜਨਵਰੀ (ਬੋਪਾਰਾਏ)-ਪੰਜਾਬ ਵਾਸੀਆਂ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਰਦਾਨ ਸਾਬਤ ਹੋਵੇਗੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਯੂਥ 'ਆਪ' ਵਲੰਟੀਅਰ ਗੁਰਦੀਪ ਸਿੰਘ ਸਰਸਪੁਰ ਤੇ ਲੋਧੀਪੁਰ ਦੇ ਸਰਪੰਚ ਅਤੇ ਨੌਜਵਾਨ 'ਆਪ' ਆਗੂ ਮੇਜਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਦੇ ਹੋਏ ਇਸ ਯੋਜਨਾ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੰੂ 10 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲੇਗਾ | ਇਸ ਯੋਜਨਾ ਦਾ ਲਾਭ ਲੈਣ ਲਈ ਨਾ ਤਾਂ ਕੋਈ ਆਮਦਨ ਦੀ ਸੀਮਾ ਹੈ ਤੇ ਨਾ ਹੀ ਕੋਈ ਉਮਰ ਦੀ ਸੀਮਾ ਰੱਖੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਜਿਸ ਕੋਲ ਆਧਾਰ ਜਾਂ ਵੋਟਰ ਕਾਰਡ ਹੈ, ਉਹ ਇਸ ਸਕੀਮ ਦਾ ਫਾਇਦਾ ਲੈ ਸਕਦਾ ਹੈ | ਸ਼ਰਤ ਇਹ ਹੈ ਕਿ ਆਧਾਰ ਜਾਂ ਵੋਟਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ | ਇਸ ਸਕੀਮ ਨਾਲ 65 ਲੱਖ ਪਰਿਵਾਰਾਂ ਦੇ ਕਰੀਬ 3 ਕਰੋੜ ਲੋਕਾਂ ਨੰੂ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਰਮਨ ਬਹਿਲ ਦੇ ਆਦੇਸ਼ਾਂ ਤਹਿਤ ਹਰੇਕ ਵਿਅਕਤੀ ਦਾ ਸਿਹਤ ਕਾਰਡ ਬਣਾਇਆ ਜਾਵੇਗਾ | ਜਿਸ ਲਈ ਜਲਦ ਕੈਂਪ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਕਾਰਜਕਾਲ ਵਿਚ ਪਿੰਡਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਅੱਜ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਲਹਿਰਾਉਣਗੇ ਝੰਡਾ ਅਗਲੀ ਖ਼ਬਰ ਮੁਹੱਲਾ ਇਸਲਾਮਾਬਾਦ ਦੀਆਂ ਨਾਲੀਆਂ ਦੀ ਸਫ਼ਾਈ ਨਾ ਹੋਣ ਕਰਕੇ ਗੰਦਗੀ ਕਾਰਨ ਫੈਲ ਰਹੀਆਂ ਭਿਆਨਕ ਬਿਮਾਰੀਆਂ
Ad Position 24