13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰਦਾਸਪੁਰ ਵਿਖੇ ਅੱਜ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਲਹਿਰਾਉਣਗੇ ਝੰਡਾ

Ad Position 21
No active advertisement
ਅਜੀਤ ਡੈਸਕ 26-01-2026
ਗੁਰਦਾਸਪੁਰ, 25 ਜਨਵਰੀ (ਅਸ਼ੋਕ ਸ਼ਰਮਾ)-77ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਸ਼ਹੀਦ ਲੈਫ: ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ 'ਚ ਅਦਾ ਕਰਨਗੇ | ਜਦੋਂ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਪੁਲਿਸ, ਹੋਮਗਾਰਡ ਤੇ ਐਨ.ਸੀ.ਸੀ. ਕੈਡਟਾਂ ਤੋਂ ਸਲਾਮੀ ਲੈਣਗੇ | ਉਪਰੰਤ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਖੇਤਰਾਂ ਵਿਚ ਭਲਾਈ ਸਕੀਮਾਂ ਦਰਸਾਉਂਦੀਆਂ ਝਾਕੀਆਂ ਵੀ ਸ਼ਾਮਿਲ ਹੋਣਗੀਆਂ ਤੇ ਵੱਖ-ਵੱਖ ਸਕੂਲਾਂ ਵਲੋਂ ਪ੍ਰੋਗਰਾਮ ਪੇਸ਼ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਬਹਾਦਰ ਔਰਤਾਂ ਤੇ ਜ਼ਿਲ੍ਹੇ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਮੁਲਾਜ਼ਮਾਂ ਤੇ ਨੌਜਵਾਨਾਂ ਨੰੂ ਸਨਮਾਨਿਤ ਕੀਤਾ ਜਾਵੇਗਾ | ਅੰਤ 'ਚ ਅੰਗਹੀਣਾਂ ਨੰੂ ਟਰਾਈ ਸਾਈਕਲ ਵੀ ਵੰਡੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਲੱਗਣ ਦੇ ਕਿਸਾਨ ਆਗੂ ਸੁਖਦੇਵ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਹੋ ਰਹੀ ਵਰਦਾਨ ਸਾਬਤ-ਗੁਰਦੀਪ ਸਿੰਘ/ਮੇਜਰ ਸਿੰਘ
Ad Position 24