13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪਿੰਡ ਬਲੱਗਣ ਦੇ ਕਿਸਾਨ ਆਗੂ ਸੁਖਦੇਵ ਸਿੰਘ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 26-01-2026
ਗੁਰਦਾਸਪੁਰ, 25 ਜਨਵਰੀ (ਚੱਕਰਾਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਤੇਜਾ ਸਿੰਘ ਸੁਤੰਤਰ ਦੇ ਪਿੰਡ ਬਲੱਗਣ ਕਿਸਾਨ ਆਗੂ ਸੁਖਦੇਵ ਸਿੰਘ ਦਾ ਦਿਹਾਂਤ ਹੋ ਗਿਆ ਹੈ | ਜਿਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਲੱਗਣ ਵਿਚ ਕੀਤਾ ਗਿਆ | ਜਿਸ ਵਿਚ ਜ਼ੋਨ ਪ੍ਰਧਾਨ ਨਿਰਮਲ ਸਿੰਘ ਆਦੀ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਸੁੱਚਾ ਸਿੰਘ ਬਲੱਗਣ, ਰਣਬੀਰ ਸਿੰਘ ਡੁਗਰੀ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਵਿੱਛੜੀ ਰੂਹ ਨੂੰ ਉਨ੍ਹਾਂ ਦੇ ਜਥੇਬੰਦੀ ਦੇ ਕੰਮਾਂ ਲਈ ਹਮੇਸ਼ਾ ਲਈ ਯਾਦ ਰੱਖਿਆ ਜਾਵੇਗਾ | ਆਗੂਆਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਜਥੇਬੰਦੀ ਉਨ੍ਹਾਂ ਦੇ ਪਰਿਵਾਰ ਨਾਲ ਹਮੇਸ਼ਾ ਲਈ ਚਟਾਨ ਵਾਂਗ ਖੜ੍ਹੀ ਰਹੇਗੀ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਲੋਂ ਸੁਖਦੇਵ ਸਿੰਘ ਬਲੱਗਣ ਵਲੋਂ ਦਿੱਲੀ ਅੰਦੋਲਨ ਤੇ ਸ਼ੰਭੂ ਬਾਰਡਰ ਦੇ ਅੰਦੋਲਨ ਵਿਚ ਯੋਗਦਾਨ ਦੇਣ ਲਈ ਹਮੇਸ਼ਾ ਲਈ ਯਾਦ ਰੱਖਿਆ ਜਾਵੇਗਾ | ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਕਿਸਾਨ ਅੰਦੋਲਨ ਵਿਚ ਬਹੁਤ ਵੱਡੇ ਯੋਗਦਾਨ ਪਾਏ ਗਏ ਸਨ | ਇਸ ਮੌਕੇ ਜ਼ੋਨ ਸਕੱਤਰ ਕੁਲਵਿੰਦਰ ਸਿੰਘ, ਸਤਨਾਮ ਸਿੰਘ ਖ਼ਜ਼ਾਨਚੀ, ਬਲਵਿੰਦਰ ਸਿੰਘ ਜੌੜਾ, ਕਰਨੈਲ ਸਿੰਘ ਮੱਲ੍ਹੀ, ਬਲਵਿੰਦਰ ਸਿੰਘ ਨੱਤ, ਗੁਰਮੀਤ ਸਿੰਘ ਬਲੱਗਣ, ਬਾਬਾ ਕਰਨੈਲ ਸਿੰਘ, ਨਰਿੰਦਰ ਸਿੰਘ ਆਲੀਨੰਗਲ, ਨਿਸ਼ਾਨ ਸਿੰਘ ਬਾਊਪੁਰ, ਬੀਬੀ ਮਨਜਿੰਦਰ ਕੌਰ ਅਤੇ ਬੀਬੀ ਰਮਨਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 31 ਜਨਵਰੀ ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਅਗਲੀ ਖ਼ਬਰ ਗੁਰਦਾਸਪੁਰ ਵਿਖੇ ਅੱਜ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਲਹਿਰਾਉਣਗੇ ਝੰਡਾ
Ad Position 24