ਸ਼ਾਹਪੁਰ ਕੰਢੀ, 25 ਜਨਵਰੀ (ਰਣਜੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਵਸ ਨੰੂ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਜਿਸ ਦੀ ਜਾਣਕਾਰੀ ਦਿੰਦੇ ਹੋਏ ਲਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਦਿਵਸ ਦੇ ਸਬੰਧ 'ਚ ਪ੍ਰਭਾਤਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜੋ 28 ਜਨਵਰੀ ਤੱਕ ਜਾਰੀ ਰਹਿਣਗੀਆਂ | 29 ਜਨਵਰੀ ਨੰੂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ | 30 ਜਨਵਰੀ ਨੰੂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ | ਜਿਨ੍ਹਾਂ ਦੇ ਭੋਗ 1 ਫਰਵਰੀ ਨੰੂ ਪਾਏ ਜਾਣਗੇ | ਲੋਕਲ ਰਾਗੀ ਜਥੇ ਤੋਂ ਇਲਾਵਾ ਬਾਹਰੋਂ ਆਏ ਹੋਏ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੰੂ ਨਿਹਾਲ ਕਰਨਗੇ | ਇਸ ਮੌਕੇ ਯੋਗਰਾਜ ਸਿੰਘ, ਬੋਧਰਾਜ, ਜਸਵੀਰ ਸਿੰਘ, ਹਰੀ ਰਾਮ, ਅੰਗਰੇਜ਼ ਸਿੰਘ ਅਤੇ ਪ੍ਰਕਾਸ਼ ਚੰਦ ਆਦਿ ਹਾਜ਼ਰ ਸਨ |