ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ <br/>
ਅਜੀਤ ਡੈਸਕ
28-01-2026
ਡਾ. ਐਮ.ਆਰ.ਐਸ. ਭੱਲਾ ਸਕੂਲ 'ਚ ਮਨਾਇਆ ਗਣਤੰਤਰ ਦਿਵਸ
ਇਸੇ ਤਰ੍ਹਾਂ ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਵਿਖੇ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ ਤੇ ਵਿਦਿਆਰਥੀਆਂ ਵਲੋਂ ਵਧ ਚੜ੍ਹ ਕੇ ਭਾਗ ਲਿਆ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ ਆਦਿ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ | ਪਿ੍ੰਸੀਪਲ ਸ੍ਰੀਮਤੀ ਰਿਚਾ ਮਹਾਜਨ ਵਲੋਂ ਜਿੱਥੇ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ, ਉੱਥੇ ਇਸ ਦਿਨ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ | ਉਨ੍ਹਾਂ ਸਭ ਨੂੰ ਹਮੇਸ਼ਾ ਸੰਵਿਧਾਨ ਅਤੇ ਕਾਨੂੰਨ ਦੀ ਪਾਲਣਾ ਕਰਨ ਲਈ ਅਤੇ ਦੇਸ਼ ਸੇਵਾ ਪ੍ਰਤੀ ਹਮੇਸ਼ਾ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ
ਧਾਰੀਵਾਲ ਤੋਂ ਜੇਮਸ ਨਾਹਰ ਅਨੁਸਾਰ:-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਵਿਖੇ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਇਸ ਸੰਬੰਧੀ ਐਡਵੋਕੇਟ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪਿ੍ੰ. ਸ਼੍ਰੀ ਸੈਮੂਅਲ ਦਾਸ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ, ਜਿਸ ਉਪਰੰਤ ਸਮੂਹ ਹਾਜ਼ਰੀਨ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਜਿੱਥੇ ਸ਼ਬਦ-ਕੀਰਤਨ ਰਾਹੀਂ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ, ਉੱਥੇ ਹੀ ਦੇਸ਼-ਭਗਤੀ 'ਤੇ ਅਧਾਰਿਤ ਕੋਰੀਓਗ੍ਰਾਫੀ ਅਤੇ ਸਕਿੱਟਾਂ ਰਾਹੀਂ ਭਾਰਤ ਦੇਸ਼ ਦੇ ਸੰਵਿਧਾਨ ਦੀ ਮਹੱਤਤਾ ਨੂੰ ਬਾਖੂਬੀ ਪੇਸ਼ ਕੀਤਾ | ਪਿ੍ੰਸੀਪਲ ਸ੍ਰੀ ਸੈਮੁਅਲ ਦਾਸ ਨੇ ਕਿਹਾ ਕਿ ਸਾਡਾ ਸੰਵਿਧਾਨ ਸਾਨੂੰ ਬਰਾਬਰੀ ਦਾ ਅਧਿਕਾਰ ਦਿੰਦਾ ਹੈ ਅਤੇ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਦਾ ਸੀਨੇ ਨਾਲ ਲਾ ਕੇ ਰੱਖਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਕੋਆਰਡੀਨੇਟਰ ਵੀ ਮੌਜੂਦ ਸਨ |
ਅਹਿਮਦੀਆ ਜਮਾਤ ਵਲੋਂ ਵੱਖ-ਵੱਖ ਅਦਾਰਿਆਂ ਵਿਚ ਗਣਤੰਤਰ ਦਿਵਸ ਮਨਾਇਆ
ਕਾਦੀਆਂ ਤੋਂ ਕੁਲਵਿੰਦਰ ਸਿੰਘ ਅਨੁਸਾਰ :-ਕਾਦੀਆਂ ਸ਼ਹਿਰ ਅੰਦਰ 77ਵਾਂ ਗਣਤੰਤਰ ਦਿਵਸ ਮੁਸਲਿਮ ਜਮਾਤ ਅਹਿਮਦੀਆ ਦੇ ਵੱਖ-ਵੱਖ ਅਦਾਰਿਆਂ ਅੰਦਰ ਪੂਰੇ ਉਤਸਾਹ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼ ਦਾ ਤਿਰੰਗਾ ਝੰਡਾ ਲਹਿਰਾਇਆ ਗਿਆ ਤੇ ਸਲਾਮੀ ਦਿੱਤੀ ਗਈ | ਅਹਿਮਦੀਆ ਯੂਥ ਵਿੰਗ ਵਲੋਂ ਗਣਤੰਤਰ ਦਿਵਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਨਿਆਜ਼ ਨਾਇਕ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਉਨ੍ਹਾਂ ਅਹਿਮਦੀਆ ਨੌਜਵਾਨਾਂ ਤੇ ਆਏ ਪਤਵੰਤਿਆਂ ਨੂੰ ਦੇਸ਼ ਦੇ ਸੰਵਿਧਾਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਆਪਸੀ ਸਾਂਝ ਤੇ ਭਾਈਚਾਰੇ ਦਾ ਸੰਦੇਸ਼ ਵੀ ਦਿੱਤਾ | ਮੁਸਲਿਮ ਜਮਾਤ ਅਹਿਮਦੀਆ ਦੇ ਵਿਦਿਅਕ ਅਦਾਰੇ ਜਾਮੀਆ ਅਹਿਮਦੀਆ ਵਿਖੇ 77ਵਾਂ ਗਣਤੰਤਰ ਦਿਵਸ ਪੂਰੇ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇੱਥੇ ਮਨਸੂਰ ਅਹਿਮਦ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਹਾਜ਼ਰ ਵਿਦਿਆਰਥੀ ਤੇ ਅਧਿਆਪਕਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਦਾ ਸੰਕਲਪ ਲਿਆ | ਇਸੇ ਤਰ੍ਹਾਂ ਤਾਲੀਮ-ਉੱੱਲ-ਇਸਲਾਮ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਕਾਦੀਆਂ ਵਿਖੇ ਵੀ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਪਿ੍ੰਸੀਪਲ ਸਾਦੀਆ ਅਫਰੋਜ਼ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਤਿਰੰਗਾ ਝੰਡਾ ਲਹਿਰਾਇਆ | ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਜੁੜਿਆ ਤੇ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ |
ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਵਿਖੇ ਗਣਤੰਤਰ ਦਿਵਸ ਮਨਾਇਆ
ਇਸੇ ਤਰ੍ਹਾਂ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਦੇਸ਼ ਦਾ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੁਆਰਾ ਭਾਸ਼ਣ ਦਿੱਤੇ ਗਏ ਤੇ ਕਵਿਤਾਵਾਂ ਦਾ ਗਾਣ ਵੀ ਕੀਤਾ ਗਿਆ | ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਦੁਆਰਾ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਆਪਣੇ ਦੇਸ਼ ਦੇ ਸੰਵਿਧਾਨ ਲਾਗੂ ਹੋਣ ਬਾਰੇ ਵੀ ਬੱਚਿਆਂ ਨੂੰ ਜਾਗਰੂਕ ਕੀਤਾ | ਇਸ ਮੌਕੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਉੱਪ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ, ਮੁੱਖ ਅਧਿਆਪਕ ਪਰਮਜੀਤ ਸਿੰਘ, ਸ਼ਰਨਬੀਰ ਕੌਰ, ਹਰਦੀਪ ਸਿੰਘ, ਧਿਆਨ ਸਿੰਘ ਅਤੇ ਸਮੂਹ ਸਕੂਲ ਸਟਾਫ਼ ਅਤੇੇ ਵਿਦਿਆਰਥੀ ਹਾਜ਼ਰ ਸਨ |
ਨਗਰ ਕੌਂਸਲ ਕਾਦੀਆਂ ਪ੍ਰਧਾਨ ਨੇਹਾ ਵਲੋਂ ਤਿਰੰਗਾ ਝੰਡਾ ਲਹਿਰਾਇਆ
ਇਸੇ ਤਰ੍ਹਾਂ ਨਗਰ ਕੌਂਸਲ ਕਾਦੀਆਂ ਦੇ ਮੈਦਾਨ ਅੰਦਰ ਨਗਰ ਕੌਂਸਲ ਪ੍ਰਧਾਨ ਨੇਹਾ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸ਼ਹਿਰ ਵਾਸੀਆਂ ਨੂੰ ਇਸ ਦਿਹਾੜੇ ਦੀ ਮੁਬਾਰਕਬਾਦ ਭੇਟ ਕੀਤੀ | ਇਸ ਤੋਂ ਪਹਿਲਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਦੇ ਬੁੱਤ 'ਤੇ ਪ੍ਰਧਾਨ ਨਗਰ ਕੌਂਸਲ ਕਾਦੀਆਂ ਨੇਹਾ ਅਤੇ ਕੌਂਸਲਰਾਂ ਵਲੋਂ ਫੁੱਲ ਮਾਲਾਵਾਂ ਭੇਟ ਕਰ ਕੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰਾਸ਼ਟਰੀ ਗਾਣ ਵੀ ਗਾਇਆ ਗਿਆ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਭੇਟ ਕੀਤੀ ਗਈ |
ਫਤਹਿਗੜ੍ਹ ਚੂੜੀਆਂ ਵਿਖੇ ਗਣਤੰਤਰ ਦਿਵਸ ਮੌਕੇ ਐਸ.ਡੀ.ਐਮ. ਨਵਜੋਤ ਸ਼ਰਮਾ ਨੇ ਝੰਡਾ ਲਹਿਰਾਇਆ
ਫਤਹਿਗੜ੍ਹ ਚੂੜੀਆਂ ਤੋਂ ਅਵਤਾਰ ਸਿੰਘ ਰੰਧਾਵਾ ਅਨੁਸਾਰ :-ਫਤਹਿਗੜ੍ਹ ਚੂੜੀਆਂ ਦੀ ਦਾਣਾ ਮੰਡੀ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਪੂਰੀ ਕੀਤੀ | ਇਸ ਮੌਕੇ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸੰਦੇਸ਼ ਪੜ੍ਹ ਕੇ ਸੁਣਾਇਆ ਅਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਪਹੁੰਚੇ, ਜਿਨਾਂ ਹਲਕਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਵਲੋਂ ਕੀਤੀ ਗਈ ਸੁਚੱਜੀ ਪੇਸ਼ਕਾਰੀ ਤੋਂ ਲਗਦਾ ਹੈ ਕਿ ਬੱਚਿਆਂ ਵਿਚ ਦੇਸ਼ ਭਗਤੀ ਦਾ ਅਥਾਹ ਜਜਬਾ ਹੈ | ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਵੀ ਜਾਣਕਾਰੀ ਦਿੱਤੀ | ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਤਰਜਮਾਨੀ ਕਰਦਾ ਹੋਇਆ ਪ੍ਰੋਗਰਾਮ ਕੋਰੀਓਗ੍ਰਾਫੀ, ਸਮਾਜਿਕ ਬੁਰਾਈਆਂ ਖਿਲਾਫ਼ ਅਤੇ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ | ਇਸ ਮੌਕੇ ਐਸ.ਡੀ.ਐਮ. ਡਾਕਟਰ ਨਵਜੋਤ ਸ਼ਰਮਾ, ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਅਤੇ ਡੀ.ਐਸ.ਪੀ. ਰਜੇਸ਼ ਕੱਕੜ ਨੇ ਵਿਦਿਆਰਥੀਆਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਬੀ.ਡੀ.ਪੀ.ਓ. ਸੁਖਜਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਐਸਐਮਓ ਲਖਵਿੰਦਰ ਸਿੰਘ ਫਤਹਿਗੜ੍ਹ ਚੂੜੀਆਂ, ਪ੍ਰੋਫੈਸਰ ਨਰੇਸ਼ ਕੁਮਾਰ ਸੋਢੀ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਸ਼ਹਿਰੀ ਪ੍ਰਧਾਨ ਤੇਜਵਿੰਦਰ ਸਿੰਘ, ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪੰਨੂ, ਯੂਥ ਪ੍ਰਧਾਨ ਗੁਰਬਿੰਦਰ ਕਾਦੀਆਂ, ਗੁਰਦੇਵ ਅÏਜਲਾ ਆਦਿ ਸ਼ਾਮਿਲ ਰਹੇ |
ਵਿਧਾਇਕ ਅਮਰਪਾਲ ਸਿੰਘ ਨੇ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ
ਸ੍ਰੀ ਹਰਿਗੋਬਿੰਦਪੁਰ ਤੋਂ ਕੰਵਲਜੀਤ ਸਿੰਘ ਚੀਮਾ ਅਨੁਸਾਰ:-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਸਥਾਨਕ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਮਨਾਇਆ ਗਿਆ | ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੁਲਿਸ ਜਵਾਨਾਂ ਦੀ ਟੁੱਕੜੀ ਵਲੋਂ ਤਿੰਰਗੇ ਝੰਡੇ ਨੂੰ ਸਲਾਮੀ ਦਿੱਤੀ ਗਈ | ਉਪਰੰਤ ਵਿਧਾਇਕ ਅਮਰਪਾਲ ਸਿੰਘ ਨੇ ਹਲਕਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ 1947 ਵਿਚ ਦੇਸ਼ ਆਜ਼ਾਦ ਹੋਣ ਤੋਂ ਬਾਅਦ 77 ਸਾਲ ਪਹਿਲਾਂ ਭਾਰਤ ਨੂੰ ਆਪਣਾ ਸੰਵਿਧਾਨ ਮਿਲਿਆ ਸੀ | ਇਸ ਸਮੇਂ ਡੀ.ਐੱਸ.ਪੀ. ਹਰੀਸ਼ ਬਹਿਲ, ਥਾਣਾ ਸੁਖਵਿੰਦਰ ਸਿੰਘ, ਸਾਬਕਾ ਪ੍ਰਧਾਨ ਬਾਬਾ ਹਰਜੀਤ ਸਿੰਘ ਭੱਲਾ, ਐੱਸ.ਡੀ.ਓ. ਸਤਨਾਮ ਸਿੰਘ ਸੈਣੀ, ਬਾਬਾ ਸੋਨੂੰ ਭੱਲਾ, ਦਰਸ਼ਨ ਲਾਲ ਚੋਪੜਾ, ਗੁਰਨਾਮ ਸਿੰਘ ਕਿਸ਼ਨਕੋਟ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਗੋਲਡੀ, ਹਨੀ ਦਿਓਲ ਸ਼ੁਕਾਲਾ, ਪੀ.ਏ. ਸੁਖਦੇਵ ਸਿੰਘ ਰੋਮੀ, ਪੀ.ਏ. ਨਵ ਭਿੰਡਰ, ਡਾ. ਨਰਿੰਦਰ ਸਿੰਘ ਬੱਬੂ ਚੀਮਾ ਖੁੱਡੀ, ਰਮਨ ਸਿੰਘ ਵਰਸਾਲਚੱਕ, ਸੁਰਿੰਦਰ ਸਿੰਘ ਰਿੰਕੂ, ਸਰਪੰਚ ਕਵਲਜੀਤ ਸਿੰਘ ਲਾਡੀ ਨੂਰਪੁਰ, ਸਰਪੰਚ ਦਲਜੀਤ ਸਿੰਘ ਕਾਂਗੜਾ, ਕੁਲਦੀਪ ਸਿੰਘ ਤਲਵਾੜਾ, ਸੁਖਦੇਵ ਸਿੰਘ ਸੱਖੋਵਾਲ, ਸੁਖਵਿੰਦਰ ਸਿੰਘ ਸੈਣੀ, ਰਾਜਨ ਲੂਬਾ, ਮਾਸਟਰ ਨਿਰਮਲ ਸਿੰਘ ਖੋਖਰਵਾਲ, ਝਿਰਮਲ ਸਿੰਘ ਖੋਖਰਵਾਲ ਆਦਿ ਹਾਜ਼ਰ ਸਨ |
ਪ੍ਰਧਾਨ ਨਵਦੀਪ ਸਿੰਘ ਪਨੂੰ ਨੇ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ 'ਚ ਝੰਡਾ ਲਹਿਰਾਇਆ
ਇਸੇ ਤਰ੍ਹਾਂ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਨਗਰ ਕੌਂਸਲ ਦਫ਼ਤਰ ਵਿਖੇ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ ਵਲੋਂ 77ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਸਮੇਂ ਪੁਲਿਸ ਜਵਾਨਾਂ ਦੀ ਟੁੱਕੜੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਸਕੂਲ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਗੀਤ ਗਾਏ ਗਏ | ਉਪਰੰਤ ਪ੍ਰਧਾਨ ਪਨੂੰ ਵਲੋਂ ਸ਼ਹਿਰ ਵਾਸੀਆਂ ਨੂੰ 77ਵੇਂ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪਤਵੰਤੇ ਸੱਜਣਾਂ ਤੇ ਸਕੂਲ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਕੌਂਸਲਰ ਗੁਰਮੁੱਖ ਸਿੰਘ, ਕੌਂਸਲਰ ਤਰਸੇਮ ਸਿੰਘ, ਕੌਂਸਲਰ ਰਤਨ ਸਿੰਘ, ਗੁਰਪ੍ਰੀਤ ਸਿੰਘ ਸੈਣੀ, ਬੋਧ ਰਾਜ, ਹਰਦੀਪ ਸਿੰਘ ਸੈਣੀ, ਕਲਰਕ ਸੁਰੇਸ਼ ਕੁਮਾਰ, ਮੰਗਤ ਰਾਮ, ਸਚਿਨ ਕਾਲੀਆ, ਤੇਜਿੰਦਰ ਸਿੰਘ, ਬਲਬੀਰ ਸਿੰਘ ਜੇ.ਈ., ਦਵਿੰਦਰ ਸਿੰਘ ਜੇ.ਈ., ਜਸਬੀਰ ਸਿੰਘ ਮੌੜ, ਸੁਧੀਰ ਸਲਵਾਨ, ਹਰਜਿੰਦਰ ਸਿੰਘ ਸੈਣੀ, ਰੂਪ ਸਿੰਘ ਸੈਣੀ, ਮਨਜਿੰਦਰ ਸਿੰਘ ਮਚਰਾਏ, ਦੀਪ ਸਿੰਘ, ਅਵਤਾਰ ਸਿੰਘ ਕੈਨੇਡਾ, ਪ੍ਰਮਨੂਰ ਸਿੰਘ ਸੈਣੀ, ਹਰਬਖਸ਼ ਸਿੰਘ ਪ੍ਰਧਾਨ, ਵਿੱਕੀ ਖੁੱਲਰ, ਸੁਨੀਲ ਕੁਮਾਰ, ਹਰਜਿੰਦਰ ਕੁਮਾਰ, ਮੋਹਨ ਲਾਲ ਨੰਦਾ, ਜਸਦੀਪ ਸਿੰਘ, ਅਧਿਆਪਕ ਫੁੱਲਜਿੰਦਰ ਸਿੰਘ, ਕੁਲਵਿੰਦਰ ਕੌਰ, ਕੁਲਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਸ਼ਰਨ ਸਿੰਘ, ਬਲਕਾਰ ਸਿੰਘ, ਸੁਰਿੰਦਰ ਸਿੰਘ, ਦਿਲਬਾਗ ਸਿੰਘ, ਮੰਗਲ ਸਿੰਘ, ਵਿਪਨ ਖੁੱਲਰ, ਸੁਭਾਸ਼ ਸਿੰਘ, ਬਾਬਾ ਪਰਮਿੰਦਰ ਸਿੰਘ, ਹਰਦੇਵ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ.ਡੀ.ਐੱਮ. ਆਦਿੱਤਿਆ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ
ਡੇਰਾ ਬਾਬਾ ਨਾਨਕ ਤੋਂ ਹੀਰਾ ਸਿੰਘ ਮਾਂਗਟ ਤੇ ਵਿਜੇ ਸ਼ਰਮਾ ਅਨੁਸਾਰ:-ਅੱਜ 77ਵੇਂ ਗਣਤੰਤਰ ਦਿਵਸ ਮੌਕੇ ਡੇਰਾ ਬਾਬਾ ਨਾਨਕ ਦਾਣਾ ਵਿਖੇ ਐੱਸ.ਡੀ.ਐੱਮ. ਆਦਿੱਤਿਆ ਸ਼ਰਮਾ ਆਈ.ਏ.ਐੱਸ. ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ 'ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਰਚ ਪਾਸਟ ਵੀ ਕੀਤਾ ਗਿਆ ਅਤੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ | ਸਮਾਗਮ ਮੌਕੇ ਬੱਚਿਆਂ ਵਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ ਤੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ 'ਤੇ ਪੁੱਜੇ, ਜਿਨਾਂ ਹਲਕਾ ਵਾਸੀਆਂ ਨੂੰ ਅੱਜ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਐੱਸ.ਡੀ.ਐੱਮ. ਆਦਿੱਤਿਆ ਸ਼ਰਮਾ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲਿਆਂ, ਹੋਣਹਾਰ ਵਿਦਿਆਰਥੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਤਹਿਸੀਲਦਾਰ ਲਛਮਣ ਸਿੰਘ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ, ਬੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐੱਸ.ਪੀ. ਜੋਗਾ ਸਿੰਘ, ਐੱਸ.ਐੱਚ.ਓ. ਅਸ਼ੋਕ ਕੁਮਾਰ ਡੇਰਾ ਬਾਬਾ ਨਾਨਕ, ਐੱਸ.ਐੱਚ.ਓ. ਗੁਰਦਰਸ਼ਨ ਸਿੰਘ ਕੋਰੀਡੋਰ, ਪ੍ਰਧਾਨ ਾਰਜੇਸ਼ ਕੁਮਾਰ ਬਿੱਟਾ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੁਰਾਇਆ, ਬਲਾਕ ਸੰਮਤੀ ਮੈਂਬਰ ਰੇਸ਼ਮ ਸਿੰਘ ਪੱਡਾ, ਹਰਦੇਵ ਸਿੰਘ ਹਰੂਵਾਲ, ਉਪ ਪ੍ਰਧਾਨ ਕੁਲਵਿੰਦਰ ਸਿੰਘ ਬੇਦੀ, ਕੌਂਸਲਰ ਰਜਤ ਮਰਵਾਹਾ, ਕੌਂਸਲਰ ਹਰਿੰਦਰ ਸਿੰਘ, ਕੌਂਸਲਰ ਸੁਖਜਿੰਦਰ ਸਿੰਘ, ਕੌਂਸਲਰ ਸਤਪਾਲ ਸੌਂਕੀ, ਬਲਦੇਵ ਰਾਏ ਡਾਇਮੰਡ, ਮਹਿੰਦਰ ਸਿੰਘ ਨਿਕੋਸਰਾਂ, ਬਬਲੀ ਪੱਡਾ, ਹਰਪਾਲ ਸਿੰਘ ਰਾਮਦਿਵਾਲੀ, ਦਲਬੀਰ ਸਿੰਘ ਭਿੱਲਾ ਕੋਟਲੀ ਸੂਰਤਮੱਲੀ, ਸਰਬਜੀਤ ਸਿੰਘ ਰੀਡਰ ਐੱਸ.ਡੀ.ਐੱਮ., ਪਰਮਜੀਤ ਸਿੰਘ ਆਰਸੀ, ਰਾਜਵਿੰਦਰ ਸਿੰਘ ਰਾਜੂ ਹਰਦਰਵਾਲ, ਮੇਜਰ ਸਿੰਘ ਸਰਪੰਚ ਢਿੱਲਵਾਂ, ਜੇ.ਈ. ਬਲਜੀਤ ਸਿੰਘ, ਸਤਨਾਮ ਸਿੰਘ ਸਰਪੰਚ ਟਰਪੱਲਾ, ਮੋਹਨ ਮਸੀਹ ਲੁਕਮਾਨੀਆਂ ਆਦਿ ਹਾਜ਼ਰ ਸਨ |
ਕਾਹਨੂੰਵਾਨ 'ਚ 77ਵਾਂ ਗਣਤੰਤਰ ਦਿਵਸ ਮਨਾਇਆ
ਕਾਹਨੂੰਵਾਨ ਤੋਂ ਜਸਪਾਲ ਸਿੰਘ ਸੰਧੂ ਅਨੁਸਾਰ:-ਸਥਾਨਕ ਕਸਬੇ ਦੇ ਸ਼ਹੀਦੀ ਸਮਾਰਕ ਅੰਦਰ ਯੂਨਾਈਟਡ ਫਰੰਟ ਐਕਸ ਸਰਵਿਸਮੈਨ ਅਤੇ ਕਾਹਨੂੰਵਾਨ ਸਰਕਲ ਦੇ ਸ਼ਹੀਦ ਹੋਏ ਫ਼ੌਜੀਆਂ ਦੇ ਪਰਿਵਾਰਾਂ ਵਲੋਂ 77ਵਾਂ ਗਣਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਲ ਪਰਮਜੀਤ ਸਿੰਘ ਪਾਲੀਆ ਨੇ ਅਦਾ ਕੀਤੀ | ਇਸ ਤੋਂ ਪਹਿਲਾਂ ਯੂਨਾਈਟਡ ਫਰੰਟ ਐਕਸ ਸਰਵਿਸਮੈਨ ਵਲੋਂ ਰਾਜਪੂਤ ਸਰਾਂ ਤੋਂ ਸ਼ਹੀਦੀ ਸਮਾਰਕ ਤੱਕ ਫਲੈਗ ਮਾਰਚ ਕੀਤਾ ਗਿਆ ਅਤੇ ਦੇਸ਼ ਭਗਤੀ ਦੇ ਨਾਹਰੇ ਲਗਾਏ ਗਏ | ਇਸ ਮੌਕੇ ਕਰਨਲ ਗੁਰਮੁਖ ਸਿੰਘ ਬਡਵਾਲ, ਕਰਨਲ ਅਜੇ ਕੁਮਾਰ ਉਪਰ ਸਮੇਤ ਵੱਡੀ ਗਿਣਤੀ ਵਿਚ ਸਾ. ਫ਼ੌਜੀ ਅਤੇ ਸ਼ਹੀਦਾਂ ਦੇ ਪਰਿਵਾਰ ਹਾਜ਼ਰ ਸਨ |
ਲਾਰੈਂਸ ਇੰਟਰਨੈਸ਼ਨਲ ਸਕੂਲ ਡੱਲਾ ਮੋੜ੍ਹ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ
ਵਡਾਲਾ ਗ੍ਰੰਥੀਆਂ ਤੋਂ ਗੁਰਪ੍ਰਤਾਪ ਸਿੰਘ ਕਾਹਲੋਂ ਅਨੁਸਾਰ:-ਲਾਰੈਂਸ ਇੰਟਰਨੈਸ਼ਨਲ ਸਕੂਲ ਡੱਲਾ ਮੋੜ੍ਹ ਵਿਖੇ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਤੇ ਦੇਸ਼ ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਦੀ ਹਾਜ਼ਰੀ ਵਿਚ ਕਰਮਚਾਰੀ ਸਰਦੂਲ ਸਿੰਘ ਵਲੋਂ ਪੂਰੇ ਸਤਿਕਾਰ ਨਾਲ ਰਾਸ਼ਟਰੀ ਤਿਰੰਗਾ ਲਹਿਰਾਇਆ ਗਿਆ | ਸਕੂਲ ਦੇ ਸਮੂਹਿਕ ਸਟਾਫ ਵਲੋਂ ਇਕਸੁਰ ਵਿਚ ਰਾਸ਼ਟਰੀ ਗੀਤ ਗਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਪਿ੍ੰਸੀਪਲ ਡਾ. ਰਮਨ ਕੁਮਾਰ ਨੇ ਹਾਜ਼ਰਾਂ ਨੂੰ ਗਣਤੰਤਰ ਦਿਵਸ ਦੀਆਂ ਨਿੱਘੀਆਂ ਵਧਾਈਆਂ ਦਿੱਤੀਆਂ | ਚੇਅਰਮੈਨ ਸੁਖਜਿੰਦਰ ਸਿੰਘ ਮੱਲਿਆਂਵਾਲ ਨੇ ਕਿਹਾ ਕਿ ਦੇਸ਼ਭਗਤੀ ਸਿਰਫ਼ ਫੌਜੀ ਬਣ ਕੇ ਹੀ ਨਹੀਂ, ਸਗੋਂ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਵੀ ਨਿਭਾਈ ਜਾ ਸਕਦੀ ਹੈ | ਉਨ੍ਹਾਂ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਦਿਲੋਂ ਸ਼ੁਭਕਾਮਨਾਵਾਂ ਭੇਟ ਕੀਤੀਆਂ | ਸਮਾਗਮ ਦੌਰਾਨ ਮੈਡਮ ਲਵਲੀਨ ਕੌਰ, ਮਾਸਟਰ ਦਿਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਮੌਜੂਦ ਰਿਹਾ |