ਬਟਾਲਾ, 27 ਜਨਵਰੀ (ਸਤਿੰਦਰ ਸਿੰਘ)-ਸਥਾਨਕ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਦੀ ਅਗਵਾਈ ਤੇ ਐੱਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਅਫਸਰ ਡਾ. ਗੁਰਵੰਤ ਸਿੰਘ ਤੇ ਡਾ. ਨਵੀਨ ਚੰਦ ਦੀ ਦੇਖ-ਰੇਖ ਵਿਚ ਐੱਨ.ਐੱਸ.ਐੱਸ. ਦੇ 7 ਰੋਜ਼ਾ ਕੈਂਪ ਦੇ ਪੰਜਵੇਂ ਦਿਨ ਸਫਾਈ ਮੁਹਿੰਮ ਤਹਿਤ ਵੱਖ-ਵੱਖ ਸਥਾਨਾਂ ਉੱਪਰ ਸਫਾਈ ਕਰ ਕੇ ਲੋਕਾਂ ਨੂੰ ਵਾਤਾਵਰਨ ਸਾਫ ਰੱਖਣ ਲਈ ਪ੍ਰੇਰਿਤ ਕੀਤਾ | ਇਸ ਤਹਿਤ ਵਿਦਿਆਰਥੀਆਂ ਨੇ ਵੱਧ ਤੋਂ ਵੱਧ ਸਹਿਯੋਗ ਕਰ ਕੇ ਸਫਾਈ ਮੁਹਿੰਮ ਵਾਲੇ ਮਿਸ਼ਨ ਨੂੰ ਕਾਮਯਾਬ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਨੇ ਵਿਦਿਆਰਥੀਆਂ ਦੇ ਅਜਿਹੇ ਕਾਰਜ ਦੀ ਸ਼ਾਲਾਘਾ ਕਰਦੇ ਹੋਇਆ ਵਾਤਵਰਨ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਪ੍ਰੋਗਰਾਮ ਅਫਸਰ ਡਾ. ਗੁਰਵੰਤ ਸਿੰਘ, ਡਾ. ਨਵੀਨ ਚੰਦ ਨੇ ਵਿਦਿਆਰਥੀਆਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਅੱਗੇ ਤੋਂ ਵੀ ਅਜਿਹੇ ਸਮਾਜ ਸੁਧਾਰਕ ਕਾਰਜ ਕਰਵਾਉਂਦੇ ਰਹਾਂਗੇ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ੍ਰੀ ਕੁਨਾਲ ਨਾਰੰਗ ਨੇ ਵਿਸ਼ੇਸ਼ ਭੂਮਿਕਾ ਨਿਭਾਈ |