15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਲਹਿਰਾਇਆ ਕੌਮੀ ਝੰਡਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਗੁਰਦਾਸਪੁਰ, 27 ਜਨਵਰੀ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੱਧਰੀ 77ਵਾਂ ਗਣਤੰਤਰ ਦਿਹਾੜਾ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਸਰਕਾਰੀ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਦੀ ਪਤਨੀ ਡਾ: ਆਦਿੱਤੀ ਉੱਪਲ, ਐੱਸ.ਐੱਸ.ਪੀ ਆਦਿੱਤਿਆ ਤੇ ਉਨ੍ਹਾਂ ਦੀ ਪਤਨੀ ਡਾ: ਮਹਿਮਾ ਸਿੰਘ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ | ਉਨ੍ਹਾਂ ਕਿਹਾ ਕਿ ਉਹ ਇਸ ਪਵਿੱਤਰ ਦਿਹਾੜੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਸਿੱਜਦਾ ਕਰਦੇ ਹਨ, ਜਿਨ੍ਹਾਂ ਦੇ ਯੋਗਦਾਨ ਸਦਕਾ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਨੂੰ ਪਹਿਲ ਦਿੱਤੀ ਜਾ ਰਹੀ ਹੈ | ਸੂਬੇ ਵਿਚ ਸਿਹਤ, ਸਿੱਖਿਆ, ਨਸ਼ਿਆਂ ਵਿਰੁੱਧ ਵੱਡੇ ਕਦਮ ਚੁੱਕੇ ਹਨ | ਸਰਕਾਰ ਵਲੋਂ 10 ਕਰੋੜ ਨਾਲ ਬਟਾਲਾ ਵਿਖੇ ਉਸਾਰੇ ਨਵੇਂ ਤਹਿਸੀਲ ਕੰਪਲੈਕਸ ਨਾਲ 314 ਪਿੰਡਾਂ ਦੇ ਲੋਕਾਂ ਨੂੰ ਇਕ ਛੱਤ ਹੇਠਾਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਹਨ | ਕਲਾਨੌਰ ਵਿਖੇ 6.61 ਕਰੋੜ ਦੀ ਲਾਗਤ ਨਾਲ ਨਵੇਂ ਤਹਿਸੀਲ ਕੰਪਲੈਕਸ, ਦੀਨਾਨਗਰ ਵਿਖੇ 6.60 ਕਰੋੜ ਨਾਲ ਨਵਾਂ ਤਹਿਸੀਲ ਕੰਪਲੈਕਸ ਅਤੇ 2.36 ਕਰੋੜ ਦੀ ਲਾਗਤ ਨਾਲ ਸਬ-ਤਹਿਸੀਲ ਦਾ ਦਫ਼ਤਰ ਬਣਾਇਆ ਹੈ | ਜ਼ਿਲ੍ਹਾ ਗੁਰਦਾਸਪੁਰ ਵਿਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ | ਜ਼ਿਲੇ੍ਹ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 372 ਕਾਮਨ ਸਰਵਿਸ ਸੈਂਟਰਾਂ ਵਿਚ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਤੋਂ ਬਾਅਦ ਪਰੇਡ ਕਮਾਂਡਰ ਡੀ.ਐੱਸ.ਪੀ ਮਨਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਮਹਿਲਾ ਪੁਲਿਸ, ਹੋਮਗਾਰਡ, ਐਨ.ਸੀ.ਸੀ ਕੈਡਿਟਸ, ਵਿਦਿਆਰਥੀਆਂ, ਪੰਜਾਬ ਪੁਲਿਸ ਤੇ ਭਾਰਤੀ ਫ਼ੌਜ ਦੇ ਬੈਂਡ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ | ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਖ਼ੂਬਸੂਰਤ ਝਾਕੀਆਂ ਪੇਸ਼ ਕੀਤੀਆਂ | ਮੁੱਖ ਮਹਿਮਾਨ ਵਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ, ਪਰੇਡ ਦੀ ਅਗਵਾਈ ਕਰ ਰਹੇ ਮਨਿੰਦਰਪਾਲ ਸਿੰਘ ਡੀ.ਐੱਸ.ਪੀ ਸਮੇਤ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵਧੀਕ ਸੈਸ਼ਨ ਜੱਜ ਮੈਡਮ ਪੂਨਮ ਬਾਂਸਲ, ਰਵੀ ਗੁਲ੍ਹਾਟੀ, ਰਮਨ ਗੋਕਲਾਨੀ, ਸੁਮਿਤ ਭੱਲਾ, ਅਜੀਤ ਪਾਲ ਸਿੰਘ, ਰੰਜੀਵ ਪਾਲ ਸਿੰਘ ਚੀਮਾ, ਸਿਵਲ ਜੱਜ ਸੀਨੀਅਰ ਡਵੀਜ਼ਨ ਹੇਮ ਅਮਿਤ ਮਾਹੀ, ਸੀ.ਪੀ.ਐਮ ਮੈਡਮ ਸੁਰੇਖਾ ਡਡਵਾਲ, ਸਿਵਲ ਜੱਜ ਜੂਨੀਅਰ ਡਵੀਜ਼ਨ ਸੁਪਰੀਤ ਕੌਰ, ਸ਼ਵੇਤਾ ਠਾਕੁਰ, ਹਰਪ੍ਰੀਤ ਸਿੰਘ ਸੀ.ਜੀ ਐਮ ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਚੰਦਰ ਹਾਂਸ, ਗੁਰਪ੍ਰੀਤ ਕੌਰ, ਵਿਜੇ ਡਡਵਾਲ ਤੇ ਪ੍ਰਭਜੋਤ ਸਿੰਘ ਸੇਠੀ (ਸਾਰੇ ਸਿਵਲ ਜੱਜ ਜੂਨੀਅਰ ਡਵੀਜ਼ਨ), ਏ.ਡੀ.ਸੀ ਗੁਰਸਿਮਰਨ ਸਿੰਘ ਢਿੱਲੋਂ, ਏ.ਡੀ.ਸੀ (ਵਿ) ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਅਦਿੱਤਿਆ ਗੁਪਤਾ, ਐੱਸ.ਡੀ.ਐਮ ਅਨੂਪ੍ਰੀਤ ਕੌਰ, ਜੁਗਰਾਜ ਸਿੰਘ ਐੱਸ.ਪੀ (ਐੱਚ), ਹਲਕਾ ਇੰਚਾਰਜ ਰਮਨ ਬਹਿਲ, ਦੀਨਾਨਗਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਡਾਇਰੈਕਟਰ ਕਸ਼ਮੀਰ ਸਿੰਘ ਵਾਹਲਾ, ਜ਼ਿਲ੍ਹਾ ਮਾਲ ਅਫ਼ਸਰ ਜਸਕਰਨ ਸਿੰਘ, ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਸਿਮਰਨਜੀਤ ਸਿੰਘ, ਅੰਗਰੇਜ਼ ਸਿੰਘ ਯੁਵਾ ਸਕੱਤਰ ਪੰਜਾਬ, ਜਗਜੀਤ ਸਿੰਘ ਪਿੰਟਾ ਮੈਂਬਰ ਜ਼ਿਲ੍ਹਾ ਪਲਾਨਿੰਗ ਬੋਰਡ, ਡਾ: ਅਰਸ਼ਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਟਰੱਸਟੀ ਪੀਟਰ ਮੱਟੂ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ, ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ, ਸਹਾਇਕ ਨੋਡਲ ਅਫ਼ਸਰ ਮੁਕੇਸ਼ ਵਰਮਾ, ਇਕਬਾਲ ਸਿੰਘ ਸਮਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਜ਼ਿਲ੍ਹਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹੋਏ ਸ਼ਾਮਿਲ <br/> ਅਗਲੀ ਖ਼ਬਰ ਪ੍ਰਭਦੀਪ ਸਿੰਘ ਨੇ 10 ਸਾਲ ਤੋਂ ਲਗਾਤਾਰ ਰਾਤ ਦੇ ਸਮੇਂ ਤੋਂ ਚੌਕੀਂਦਾਰ ਦੀ ਡਿਊਟੀ ਕਰਨ ਤੋਂ ਕੀਤੇ ਹੱਥ ਖੜ੍ਹੇ <br/>
Ad Position 24