15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਹੋਣ ਨਾਲ ਲੋਕ ਖੁਸ਼-ਫੱਤੂਪੁਰ/ਨਬੀਨਗਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਕੋਟਲੀ ਸੂਰਤ ਮੱਲ੍ਹੀ, 27 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ ਤੇ ਇਸ ਯੋਜਨਾ ਦਾ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਕੰਵਲਜੀਤ ਸਿੰਘ ਫੱਤੂਪੁਰ ਤੇ ਸਰਪੰਚ ਸਮਸ਼ੇਰ ਸਿੰਘ ਸ਼ੇਰਾ ਨਬੀਨਗਰ ਨੇ ਲੋਕਾਂ ਦੇ ਸਿਹਤ ਕਾਰਡ ਬਣਾਉਂਦਿਆ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਪਹਿਲਾਂ ਹੀ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉਥੇ ਹੁਣ 10 ਲੱਖ ਰੁਪਏ ਤੱਕ ਕੈਸਲੈਸ ਇਲਾਜ ਕਰਵਾਉਣ ਦੀ ਸਹੂਲਤ ਮਿਲਣ ਕਰ ਕੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ | ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਸ: ਗੁਰਦੀਪ ਸਿੰੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡ ਜਾ ਕੇ ਲੋਕਾਂ ਦੇ 10 ਲੱਖ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆਂ ਕਿ ਇਸ ਸਬੰਧੀ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਵਲੋਂ ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਤੇ ਪਿੰਡਾਂ 'ਚ ਕਾਰਡ ਬਣਾਉਣ ਲਈ ਲੋਕਾਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ | ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਸਕੀਮਾਂ ਤੋਂ ਖੁਸ਼ ਹਨ | ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨਬੀਨਗਰ, ਸਰਪੰਚ ਦਵਿੰਦਰ ਸਿੰਘ ਹੈਪੀ ਮਲਕਪੁਰ, ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ, ਸਰਪੰਚ ਦਲਜੀਤ ਸਿੰਘ ਦੇਹੜ, ਮਨਪ੍ਰੀਤ ਸਿੰਘ ਅਠਵਾਲ, ਸਰਪੰਚ ਰਣਜੋਧ ਸਿੰਘ ਅਠਵਾਲ, ਸਰਪੰਚ ਮੇਜਰ ਸਿੰਘ ਢਿਲਵਾਂ, ਸਰਪੰਚ ਸਾਹਿਬ ਸਿੰਘ ਜੀਵਨ ਨੰਗਲ, ਸਰਪੰਚ ਰਣਜੀਤ ਸਿੰਘ ਗਾਜੀਨੰਗਲ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਬਟਾਲਾ 'ਚ ਗਣਤੰਤਰ ਦਿਵਸ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਲੋਕਿਕ ਨਗਰ ਕੀਰਤਨ ਸਜਾਏ <br/>
Ad Position 24